टॉप न्यूज़

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਧੁਨਿਕ ਹਸਪਤਾਲ ਦਾ ਉਦਘਾਟਨ

ਪੰਜਾਬੀਆਂ ਨੂੰ ਮਿਲੇਗਾ ਸਿੱਧਾ ਲਾਭ

ਪੰਜਾਬ ਵਿੱਚ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਚੀਮਾ ਵਿਖੇ ਸੰਤ ਅਤਰ ਸਿੰਘ ਜੀ ਮਹਾਰਾਜ ਦੇ ਨਾਮ ‘ਤੇ ਬਣੇ ਨਵੇਂ ਅਧੁਨਿਕ ਹਸਪਤਾਲ ਦਾ ਉਦਘਾਟਨ ਕੀਤਾ। ਲਗਭਗ 11.70 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਇਹ 30 ਬਿਸਤਰਿਆਂ ਵਾਲਾ ਹਸਪਤਾਲ ਇਲਾਕੇ ਦੇ ਲੋਕਾਂ ਲਈ ਸਿਹਤ ਸੇਵਾਵਾਂ ਦਾ ਨਵਾਂ ਕੇਂਦਰ ਬਣ ਕੇ ਸਾਹਮਣੇ ਆਇਆ ਹੈ।
ਉਦਘਾਟਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਹਸਪਤਾਲ ਕੇਵਲ ਇੱਕ ਇਮਾਰਤ ਨਹੀਂ, ਸਗੋਂ ਲਗਭਗ 15 ਪਿੰਡਾਂ ਦੇ 50 ਹਜ਼ਾਰ ਵਸਨੀਕਾਂ ਲਈ ਜੀਵਨ ਰੇਖਾ ਸਾਬਤ ਹੋਵੇਗਾ। ਇਸ ਦੇ ਨਾਲ ਹੀ ਨੇੜਲੇ ਖੇਤਰਾਂ ਦੇ 35 ਤੋਂ 40 ਹਜ਼ਾਰ ਲੋਕਾਂ ਨੂੰ ਵੀ ਇੱਥੇ ਕਿਫਾਇਤੀ ਅਤੇ ਮਿਆਰੀ ਇਲਾਜ ਦੀ ਸਹੂਲਤ ਮਿਲੇਗੀ।
ਆਪਣੀ ਫੇਰੀ ਦੌਰਾਨ ਭਗਵੰਤ ਸਿੰਘ ਮਾਨ ਨੇ ਹਸਪਤਾਲ ਦੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਾ ਹਾਲਚਾਲ ਪੁੱਛਿਆ। ਉਨ੍ਹਾਂ ਕਿਹਾ ਕਿ ਪਹਿਲਾਂ ਇਲਾਕੇ ਦੇ ਲੋਕਾਂ ਨੂੰ ਛੋਟੀ-ਮੋਟੀ ਬਿਮਾਰੀਆਂ ਲਈ ਵੀ ਸੰਗਰੂਰ, ਪਟਿਆਲਾ ਜਾਂ ਲੁਧਿਆਣਾ ਜਾਣਾ ਪੈਂਦਾ ਸੀ, ਪਰ ਹੁਣ ਆਧੁਨਿਕ ਮਸ਼ੀਨਾਂ ਅਤੇ ਐਮਰਜੈਂਸੀ ਸੇਵਾਵਾਂ ਨਾਲ ਲੈਸ ਇਹ ਹਸਪਤਾਲ ਲੋਕਾਂ ਲਈ ਵੱਡੀ ਰਾਹਤ ਬਣੇਗਾ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੰਤ ਬਾਬਾ ਅਤਰ ਸਿੰਘ ਦੇ ਨਾਮ ‘ਤੇ ਇੱਥੇ ਜਲਦ ਹੀ ਮੈਡੀਕਲ ਕਾਲਜ ਦਾ ਕੰਮ ਵੀ ਸ਼ੁਰੂ ਕੀਤਾ ਜਾਵੇਗਾ, ਜਿਸ ਨਾਲ ਖੇਤਰ ਵਿੱਚ ਡਾਕਟਰੀ ਸਿੱਖਿਆ ਨੂੰ ਨਵਾਂ ਹੁਲਾਰਾ ਮਿਲੇਗਾ ਅਤੇ ਸਿਹਤ ਸੇਵਾਵਾਂ ਹੋਰ ਮਜ਼ਬੂਤ ਹੋਣਗੀਆਂ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!