टॉप न्यूज़

ਪੰਜਾਬ ‘ਚ ਮੰਗਲਵਾਰ ਤੇ ਬੁੱਧਵਾਰ ਨੂੰ ਛੁੱਟੀ ਦਾ ਐਲਾਨ

ਸਕੂਲ-ਕਾਲਜ ਸਣੇ ਸਰਕਾਰੀ ਅਦਾਰੇ ਰਹਿਣਗੇ ਬੰਦ

ਪੰਜਾਬ ਵਿੱਚ ਅਪ੍ਰੈਲ ਮਹੀਨਾਂ ਵਿਦਿਆਰਥੀਆਂ ਅਤੇ ਸਰਕਾਰੀ ਅਧਿਕਾਰੀਆਂ ਲਈ ਛੁੱਟੀਆਂ ਨਾਲ ਭਰਪੂਰ ਹੈ। ਦੱਸ ਦੇਈਏ ਕਿ ਇਸ ਮਹੀਨੇ ਛੁੱਟੀਆਂ ਦੀ ਝੜੀ ਲੱਗਣ ਵਾਲੀ ਹੈ। ਪੰਜਾਬ ਵਿਚ 8 ਅਪ੍ਰੈਲ ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਐਲਾਨੀ ਗਈ ਹੈ, ਜਿਸ ਦੇ ਚੱਲਦੇ ਸੂਬੇ ਭਰ ਦੇ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ। ਪ੍ਰਾਪਤ ਜਾਣਕਾਰੀ ਅਨੁਸਾਰ 8 ਅਪ੍ਰੈਲ ਨੂੰ ਸ੍ਰੀ ਨਾਭਾ ਦਾਸ ਜੀ ਦਾ ਜਨਮ ਦਿਵਸ ਹੈ, ਜਿਸ ਦੇ ਚੱਲਦੇ ਸੂਬੇ ਭਰ ਵਿਚ ਸਰਕਾਰੀ ਛੁੱਟੀ ਰਹੇਗੀ। ਗਜ਼ਟਿਡ ਛੁੱਟੀਆਂ ਦੀ ਸੂਚੀ ਵਿਚ ਇਸ ਦਾ ਬਕਾਇਦਾ ਐਲਾਨ ਵੀ ਕੀਤਾ ਗਿਆ ਹੈ। ਇਸ ਤੋਂ ਬਾਅਦ, 14 ਅਪ੍ਰੈਲ ਦਿਨ ਮੰਗਲਵਾਰ ਨੂੰ ਵੀ ਪੰਜਾਬ ਵਿੱਚ ਸਰਕਾਰੀ ਛੁੱਟੀ ਹੋਵੇਗੀ।

ਪ੍ਰਾਪਤ ਜਾਣਕਾਰੀ ਅਨੁਸਾਰ 8 ਅਪ੍ਰੈਲ ਨੂੰ ਸ੍ਰੀ ਨਾਭਾ ਦਾਸ ਜੀ ਦਾ ਜਨਮ ਦਿਵਸ ਹੈ, ਜਿਸ ਦੇ ਚੱਲਦੇ ਸੂਬੇ ਭਰ ਵਿਚ ਸਰਕਾਰੀ ਛੁੱਟੀ ਰਹੇਗੀ। ਗਜ਼ਟਿਡ ਛੁੱਟੀਆਂ ਦੀ ਸੂਚੀ ਵਿਚ ਇਸ ਦਾ ਬਕਾਇਦਾ ਐਲਾਨ ਵੀ ਕੀਤਾ ਗਿਆ ਹੈ। ਇਸ ਤੋਂ ਬਾਅਦ, 14 ਅਪ੍ਰੈਲ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੋਵੇਗੀ। ਦਰਅਸਲ ਇਸ ਦਿਨ ਵਿਸਾਖੀ ਦਾ ਤਿਉਹਾਰ ਅਤੇ ਡਾ. ਬੀ. ਆਰ. ਅੰਬੇਡਕਰ ਦਾ ਜਨਮ ਦਿਨ ਹੈ, ਜਿਸ ਦੇ ਚੱਲਦੇ ਪੰਜਾਬ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਇਸ ਦਿਨ ਵੀ ਸੂਬੇ ਭਰ ਦੇ ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!