टॉप न्यूज़

ਪੰਜਾਬ ‘ਚ ਵੱਡੀ ਵਾਰਦਾਤ

ਅਕਾਲੀ ਆਗੂ ਦੇ ਘਰ ’ਤੇ ਅੰਨ੍ਹੇਵਾਹ ਫਾਇਰਿੰਗ

ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਕਾਰਨ ਸਿਆਸੀ ਜਗਤ ਵਿੱਚ ਦਹਿਸ਼ਤ ਦਾ ਮਾਹੌਲ ਹੈ। ਦੱਸ ਦੇਈਏ ਕਿ ਨਿਊ ਚੰਡੀਗੜ੍ਹ ਦੇ ਪਿੰਡ ਹੁਸ਼ਿਆਰਪੁਰ ਦੇ ਪ੍ਰਾਪਰਟੀ ਡੀਲਰ ਵੱਲੋਂ 2 ਕਰੋੜ ਦੀ ਫਿਰੌਤੀ ਨਾ ਦੇਣ ਕਾਰਨ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ’ਚ ਹਾਲੇ ਪੁਲਿਸ ਨੇ ਆਪਣੀ ਜਾਂਚ ਸ਼ੁਰੂ ਹੀ ਕੀਤੀ ਸੀ ਕਿ ਸ਼ੁੱਕਰਵਾਰ ਨੂੰ ਇਸੇ ਇਲਾਕੇ ਦੇ ਅਕਾਲੀ ਆਗੂ ਚੌਧਰੀ ਸ਼ਾਮਲਾਲ ਦੇ ਘਰ ਬਾਹਰ ਫਾਇਰਿੰਗ ਹੋ ਗਈ।

ਵਟਸਐਪ ਨੰਬਰ ’ਤੇ ਕਾਲ ਕਰਨ ਵਾਲੇ ਖ਼ੁਦ ਨੂੰ ਗੈਂਗਸਟਰ ਲੱਕੀ ਪਟਿਆਲ ਦੱਸਦਿਆਂ 1 ਕਰੋੜ ਦੀ ਫਿਰੌਤੀ ਮੰਗੀ। ਵਾਰਦਾਤ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚੀ ਤੇ ਘਟਨਾ ਦਾ ਜਾਇਜ਼ਾ ਲਿਆ। ਪੁਲਿਸ ਨੇ ਘਟਨਾ ਵਾਲੀ ਥਾਂ ਤੋਂ 3 ਖੋਲ ਬਰਾਮਦ ਕੀਤੇ ਹਨ ਤੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਅਕਾਲੀ ਆਗੂ ਸ਼ਾਮਲਾਲ ਸ਼੍ਰੋਮਣੀ ਅਕਾਲੀ ਦਲ ਬੀ. ਸੀ ਵਿੰਗ ਦੇ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਹਨ। ਜਾਣਕਾਰੀ ਅਨੁਸਾਰ ਵੀਰਵਾਰ ਦੀ ਦੇਰ ਰਾਤ ਜੈਂਤੀ ਮਾਜਰੀ ਨੇੜੇ ਪੈਂਦੇ ਪਿੰਡ ਮਾਜਰੀਆਂ ’ਚ ਚੌਧਰੀ ਸ਼ਾਮਲਾਲ ਦੇ ਘਰ ਬਾਹਰ ਮੋਟਰਸਾਈਕਲ ’ਤੇ 2 ਨੌਜਵਾਨ ਆਏ। ਉਕਤ ਨੌਜਵਾਨਾਂ ”ਚੋਂ ਇਕ ਹੇਠਾਂ ਉਤਰਿਆ ਤੇ ਘਰ ’ਤੇ ਫਾਇਰਿੰਗ ਕਰਕੇ ਫ਼ਰਾਰ ਹੋ ਗਏ।

ਇਸ ਸਬੰਧੀ ਚੌਧਰੀ ਸ਼ਾਮਲਾਲ ਨੇ ਦੱਸਿਆ ਕਿ 25 ਮਾਰਚ ਨੂੰ ਉਸ ਨੂੰ ਵਟਸਐਪ ਨੰਬਰ ’ਤੇ ਫੋਨ ਕਰਨ ਵਾਲੇ ਨੇ ਕਿਹਾ ਕਿ ਉਹ ਕੀਨੀਆ ਤੋਂ ਗੈਂਗਸਟਰ ਲੱਕੀ ਪਟਿਆਲ ਬੋਲ ਰਿਹਾ ਹੈ। ਸ਼ਾਮਲਾਲ ਮੁਤਾਬਕ ਫੋਨ ਕਰਨ ਵਾਲੇ ਨੇ ਉਸ ਕੋਲੋਂ 1 ਕਰੋੜ ਦੀ ਮੰਗ ਕੀਤੀ ਤੇ ਧਮਕੀ ਦਿੱਤੀ ਸੀ ਕਿ ਫ਼ਿਰੌਤੀ ਦੀ ਰਕਮ ਨਾ ਦੇਣ ‘ਤੇ ਪਰਿਵਾਰ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪੈ ਸਕਦਾ ਹੈ। ਇੰਨਾ ਹੀ ਨਹੀਂ ਫੋਨ ਕਰਨ ਵਾਲੇ ਨੇ ਕਿਹਾ ਕਿ ਚੀਨੀ ਕੁੱਬਾਹੇੜੀ ਦੀ ਜਿਵੇਂ ਹੱਤਿਆ ਕੀਤੀ ਗਈ ਸੀ ਉਸ ਦਾ ਹਾਲ ਵੀ ਉਸੇ ਤਰ੍ਹਾਂ ਹੀ ਕੀਤਾ ਜਾਵੇਗਾ। ਅਕਾਲੀ ਆਗੂ ਦੇ ਦੱਸਣ ਮੁਤਾਬਕ 26 ਮਾਰਚ ਨੂੰ ਉਸ ਨੇ ਡੀ. ਜੀ. ਪੀ ਪੰਜਾਬ, ਐੱਸ. ਐੱਸ. ਪੀ ਮੋਹਾਲੀ ਤੇ ਮੁੱਲਾਂਪੁਰ ਪੁਲਸ ਨੂੰ ਇਸ ਸਬੰਧੀ ਲਿਖਤੀ ਸ਼ਿਕਾਇਤ ਦਿੱਤੀ ਸੀ, ਜਿਸ ਨੂੰ ਪੁਲਿਸ ਨੇ ਗੰਭੀਰਤਾ ਨਾਲ ਨਹੀਂ ਲਿਆ।

ਉਨਾਂ ਦੋਸ਼ ਲਾਇਆ ਕਿ ਪੁਲਿਸ ਨੇ ਜੇਕਰ ਸਮਾਂ ਰਹਿੰਦਿਆ ਢੁੱਕਵੀਂ ਕਾਰਵਾਈ ਕੀਤੀ ਹੁੰਦੀ ਤਾਂ ਇਹ ਨੌਬਤ ਨਾ ਆਉਂਦੀ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਸੋਹਾਣਾ ਨੂੰ ਵੀ ਫ਼ਿਰੌਤੀ ਲਈ ਧਮਕੀ ਮਿਲ ਚੁੱਕੀ ਹੈ, ਜਿਸ ਦੇ ਸਬੰਧ ‘ਚ ਥਾਣਾ ਸੋਹਾਣਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰਾਂ ਪਿੰਡ ਸੋਹਾਣਾ ਦੇ ਭਾਜਪਾ ਆਗੂ ਰੂਪਾ ਸੋਹਾਣਾ ਤੋਂ ਵੀ ਫ਼ਿਰੌਤੀ ਮੰਗੀ ਗਈ ਹੈ ਤੇ ਪੈਸੇ ਨਾ ਦੇਣ ’ਤੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!