टॉप न्यूज़

ਪੰਜਾਬ ਦੇ ਸਿਆਸੀ ਜਗਤ ‘ਚ ਹਲਚਲ ਤੇਜ਼

ਅਕਾਲੀ ਦਲ ਵੱਲੋਂ 2027 ਦੀਆਂ ਚੋਣਾਂ ਲਈ ਇਕ ਹੋਰ ਉਮੀਦਵਾਰ ਦਾ ਐਲਾਨ

ਪੰਜਾਬ ਦੇ ਸਿਆਸੀ ਜਗਤ ਵਿੱਚ ਇਸ ਸਮੇਂ ਹਾਹਾਕਾਰ ਮੱਚਿਆ ਹੋਇਆ ਹੈ। ਦੱਸ ਦੇਈਏ ਕਿ ਕਈ ਰਾਜਨੀਤਿਕ ਪਾਰਟੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟੀਆਂ ਹੋਈਆਂ ਹਨ। ਇਸ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਇਕ ਹੋਰ ਉਮੀਦਵਾਰ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਵੱਲੋਂ ਚੱਬੇਵਾਲ ‘ਚ ਕੀਤੀ ਗਈ ‘ਪੰਜਾਬ ਬਚਾਓ ਰੈਲੀ’ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਨੂੰ ਚੱਬੇਵਾਲ ਤੋਂ ਉਮਦੀਵਾਰ ਐਲਾਨਿਆ।

ਸੁਖਬੀਰ ਸਿੰਘ ਬਾਦਲ ਨੇ ਹਰਮਿੰਦਰ ਸਿੰਘ ਸੰਧੂ ਨੂੰ ਵਧਾਈ ਦਿੰਦੇ ਹੋਏ ਹਲਕਾ ਵਾਸੀਆਂ ਨੂੰ ਸੰਬੋਧਨ ਦੌਰਾਨ ਕਿਹਾ ਕਿ ਇਸ ਵਾਰ ਤੁਸੀਂ ਸੰਧੂ ਸਾਬ੍ਹ ਨੂੰ ਜਿਤਾਉਣਾ ਹੈ। ਉਨ੍ਹਾਂ ਕਿਹਾ ਕਿ ਚੱਬੇਵਾਲ ਵਾਲਿਓਂ ਤੁਹਾਡੇ ਜਜ਼ਬੇ ਅੱਗੇ ਸਿਰ ਝੁੱਕਦਾ ਹੈ। ਤੁਹਾਡਾ ਜਜ਼ਬਾ ਵੇਖ ਕੇ ਪੂਰੀ ਦੁਨੀਆ ਨੂੰ ਮੈਂ ਦੱਸਣਾ ਚਾਹੁੰਦਾ ਹਾਂ ਕਿ ਭਾਰੀ ਮੀਂਹ ਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਰੈਲੀ ਵਿਚ ਬੈਠੀ ਰਹੀ ਹੈ। ਚੱਬੇਵਾਲ ਦੀ ਰੈਲੀ ਦੌਰਾਨ ਇੰਨੀ ਵੱਡੀ ਗਿਣਤੀ ਦਾ ਇਕੱਠ ਦੱਸਦਾ ਹੈ ਕਿ ਹੁਣ ਇਸ ਵਾਰ ਪੰਜਾਬੀ ਦਿੱਲੀ ਵਾਲਿਆਂ ਨੂੰ ਪੰਜਾਬ ਵਿਚੋਂ ਬਾਹਰ ਕੱਢਣਗੇ।

ਉਥੇ ਹੀ ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਆਉਣ ‘ਤੇ ਪੰਜਾਬ ‘ਚ ਐੱਸ. ਸੀ./ਬੀ. ਸੀ, ਜਰਨਲ ਗ਼ਰੀਬ ਬੱਚਿਆਂ ਦੀ ਪੜ੍ਹਾਈ ਬੀ. ਏ. ਤੱਕ ਮੁਫ਼ਤ ਕੀਤੀ ਜਾਵੇਗੀ। ਸੁਖਬੀਰ ਬਾਦਲ ਨੇ ਵਾਅਦਾ ਕੀਤਾ ਕਿ ਜੇਕਰ 2027 ‘ਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ‘ਚ 75 ਫ਼ੀਸਦੀ ਨੌਕਰੀਆਂ ਪੰਜਾਬੀ ਨੌਜਵਾਨਾਂ ਲਈ ਰਾਖਵੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਨੌਜਵਾਨਾਂ ਨੂੰ ਆਪਣਾ ਕੰਮ ਸ਼ੁਰੂ ਕਰਨ ਲਈ 10 ਲੱਖ ਰੁਪਏ ਤੱਕ ਦਾ ਵਿਆਜ ਮੁਕਤ ਲੋਨ ਦੇਣ ਦਾ ਵੀ ਐਲਾਨ ਕੀਤਾ। ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਕਿਹਾ ਕਿ ਮੈਡੀਕਲ ਅਤੇ ਇੰਜੀਨੀਅਰਿੰਗ ਕਾਲਜਾਂ ਵਿੱਚ ਗਰੀਬ ਬੱਚਿਆਂ ਲਈ 50 ਫ਼ੀਸਦੀ ਸੀਟਾਂ ਰਾਖਵੀਆਂ ਹੋਣਗੀਆਂ ਅਤੇ ਉਨ੍ਹਾਂ ਦਾ ਖ਼ਰਚਾ ਸਰਕਾਰ ਚੁੱਕੇਗੀ।

EDITED BY- HARLEEN KAUR

 

Related Articles

Leave a Reply

Your email address will not be published. Required fields are marked *

Back to top button
error: Content is protected !!