टॉप न्यूज़

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

2 ਸਾਲ ਪਹਿਲਾਂ ਗਿਆ ਸੀ ਕੈਨੇਡਾ

ਕੈਨੇਡਾ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਹਰਸਿਮਰਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਖੋਖਰ ਦਾ ਰਹਿਣ ਵਾਲਾ ਸੀ।

ਮਿਲੀ ਜਾਣਕਾਰੀ ਅਨੁਸਾਰ ਹਰਸਿਮਰਤ ਸਿੰਘ ਕਰੀਬ ਦੋ ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਅਤੇ ਪਰਿਵਾਰ ਦੇ ਚੰਗੇ ਭਵਿੱਖ ਲਈ ਲਈ ਕੈਨੇਡਾ ਗਿਆ ਸੀ, ਜਿਥੇ ਉਹ ਮਿਹਨਤ-ਮਜ਼ਦੂਰੀ ਕਰਕੇ ਆਪਣੇ ਘਰ ਦੀ ਆਰਥਿਕ ਹਾਲਤ ਸੁਧਾਰਨ ਵਿਚ ਲੱਗਾ ਹੋਇਆ ਸੀ ਪਰ ਸੜਕ ਹਾਦਸੇ ਵਿਚ ਉਸਦੀ ਮੌਤ ਹੋ ਗਈ ਹੈ। ਜਿਵੇਂ ਹੀ ਇਹ ਦੁਖਦਾਈ ਖ਼ਬਰ ਪਿੰਡ ਖੋਖਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਪਹੁੰਚੀ ਤਾਂ ਸੋਗ ਦੀ ਲਹਿਰ ਦੌੜ ਗਈ ਅਤੇ ਪਿੰਡ ਵਾਸੀਆਂ ਵਲੋਂ ਪਰਿਵਾਰ ਨਾਲ ਦੁੱਖ ਪ੍ਰਗਟਾਇਆ ਜਾ ਰਿਹਾ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!