
ਆਮ ਆਦਮੀ ਪਾਰਟੀ ਦੇ ਅੰਦਰ ਚੱਲ ਰਹੀ ਸਿਆਸੀ ਚਰਚਾ ਵਿਚਕਾਰ ਹੁਣ ਰਾਘਵ ਚੱਢਾ ਮੁੜ ਸਾਹਮਣੇ ਆਏ ਹਨ ਅਤੇ ਆਪਣੇ ਖਿਲਾਫ ਲੱਗ ਰਹੇ ਦੋਸ਼ਾਂ ‘ਤੇ ਸਿੱਧਾ ਜਵਾਬ ਦਿੱਤਾ ਹੈ। ਉਨ੍ਹਾਂ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਨ੍ਹਾਂ ਬਾਰੇ ਜਾਨਬੁੱਝ ਕੇ ਗਲਤ ਜਾਣਕਾਰੀ ਫੈਲਾਈ ਜਾ ਰਹੀ ਹੈ, ਜੋ ਸੱਚਾਈ ਤੋਂ ਕੋਸਾਂ ਦੂਰ ਹੈ।
ਇਹ ਬਿਆਨ ਉਸ ਵੇਲੇ ਸਾਹਮਣੇ ਆਇਆ ਹੈ ਜਦੋਂ ਆਮ ਆਦਮੀ ਪਾਰਟੀ ਨੇ ਰਾਜ ਸਭਾ ਵਿੱਚ ਇੱਕ ਵੱਡਾ ਫੈਸਲਾ ਲੈਂਦਿਆਂ ਰਾਘਵ ਚੱਢਾ ਨੂੰ ਉਪ ਨੇਤਾ ਦੇ ਅਹੁਦੇ ਤੋਂ ਹਟਾ ਕੇ ਉਨ੍ਹਾਂ ਦੀ ਥਾਂ ਅਸ਼ੋਕ ਮਿੱਤਲ ਨੂੰ ਨਿਯੁਕਤ ਕੀਤਾ ਹੈ। ਪਾਰਟੀ ਵੱਲੋਂ ਇਸ ਤਬਦੀਲੀ ਦੀ ਜਾਣਕਾਰੀ ਅਧਿਕਾਰਿਕ ਤੌਰ ‘ਤੇ ਰਾਜ ਸਭਾ ਸਕੱਤਰੇਤ ਨੂੰ ਭੇਜ ਦਿੱਤੀ ਗਈ ਹੈ।
ਇਸ ਦੌਰਾਨ, ਰਾਘਵ ਚੱਢਾ ਦੇ ਬਿਆਨ ਨੇ ਸਿਆਸੀ ਮਾਹੌਲ ਨੂੰ ਹੋਰ ਗਰਮ ਕਰ ਦਿੱਤਾ ਹੈ। ਉਨ੍ਹਾਂ ਦੇ ਕਹਿਣ ਅਨੁਸਾਰ, ਜੋ ਕੁਝ ਵੀ ਉਨ੍ਹਾਂ ਬਾਰੇ ਕਿਹਾ ਜਾ ਰਿਹਾ ਹੈ, ਉਹ ਹਕੀਕਤ ਨਹੀਂ ਹੈ ਅਤੇ ਉਹ ਜਲਦੀ ਹੀ ਸਾਰੇ ਮਾਮਲਿਆਂ ‘ਤੇ ਖੁੱਲ੍ਹ ਕੇ ਆਪਣੀ ਪੱਖ ਰੱਖਣਗੇ।
EDITED BY- HARLEEN KAUR




