
ਅੱਜ 6 ਅਪ੍ਰੈਲ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣ ਵਾਲਾ ਹੈ। ਇਸ ਦੌਰਾਨ ਕੁਝ ਥਾਵਾਂ ‘ਤੇ ਗਰਜ-ਤੂਫ਼ਾਨ ਅਤੇ ਗੜ੍ਹੇਮਾਰੀ ਦੀ ਸੰਭਾਵਨਾ ਹੈ। ਹਵਾ ਦੀ ਗਤੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਹੋ ਸਕਦੀ ਹੈ। ਮੌਸਮ ਵਿਭਾਗ ਨੇ ਅੱਜ ਲਈ ਯੈਲੋ ਅਲਰਟ ਅਤੇ ਅਗਲੇ ਦੋ ਦਿਨਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ 1.6 ਡਿਗਰੀ ਵਧਿਆ ਹੈ, ਜਿਸ ਕਾਰਨ ਇਹ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 33.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਅੱਜ ਸੂਬੇ ਦੇ 20 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। 14 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ ਅਤੇ 6 ਜ਼ਿਲ੍ਹਿਆਂ ਵਿੱਚ ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਬਿਜਲੀ ਡਿੱਗਣ ਅਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
EDITED BY- HARLEEN KAUR



