टॉप न्यूज़

ਮੁਹਾਲੀ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਮੱਚਿਆ ਹੜਕੰਪ

ਜਲੰਧਰ ਦੇ ਸਕੂਲਾਂ ਨੂੰ ਧਮਕੀ ਮਿਲਣ ਤੋਂ ਬਾਅਦ ਹੁਣ ਮੁਹਾਲੀ ਕੋਰਟ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਖ਼ਬਰ ਨਾਲ ਪੂਰੇ ਕਾਂਪਲੈਕਸ ਵਿੱਚ ਹੜਕੰਪ ਮੱਚ ਗਿਆ ਹੈ।

ਦੱਸ ਦਈਏ ਕਿ ਚੰਡੀਗੜ੍ਹ ਅਤੇ ਜਲੰਧਰ ਵਿੱਚ ਸਕੂਲਾਂ ਅਤੇ ਸਰਕਾਰੀ ਇਮਾਰਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਅੱਜ ਈਮੇਲ ਰਾਹੀਂ ਆਈ। ਇਸ ਤੋਂ ਬਾਅਦ, ਪ੍ਰਸ਼ਾਸਨ ਅਤੇ ਪੁਲਿਸ ਹਰਕਤ ਵਿੱਚ ਆਈ ਅਤੇ ਹਰ ਜਗ੍ਹਾ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਸਾਵਧਾਨੀ ਦੇ ਤੌਰ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਤਾਇਨਾਤ ਕੀਤੀਆਂ ਗਈਆਂ ਸਨ।

ਈਮੇਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਡੀਜੀਪੀ ਗੌਰਵ ਯਾਦਵ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਰਵਿੰਦ ਕੇਜਰੀਵਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਦਿੱਤੀ ਗਈ ਹੈ।

ਇਸ ਤੋਂ ਇਲਾਵਾ, ਮੋਹਾਲੀ ਅਦਾਲਤ, ਫਿਰੋਜ਼ਪੁਰ ਦੇ ਅਦਾਲਤੀ ਕੰਪਲੈਕਸ ਅਤੇ ਅੰਮ੍ਰਿਤਸਰ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤਬਾਹ ਕਰਨ ਦੀਆਂ ਧਮਕੀਆਂ ਹਨ। ਮੋਹਾਲੀ ਅਦਾਲਤ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ ਅਤੇ ਦੁਪਹਿਰ 3 ਵਜੇ ਤੱਕ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!