ਜਲੰਧਰ ਵੈਸਟ ਵਿੱਚ ਇੱਕ ਵਾਰ ਫਿਰ ਇੱਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਪੁਲਿਸ ਨੇ ਕਾਲਾ ਸਿੰਘਾ ਰੋਡ ‘ਤੇ ਟੈਗੋਰ ਸਕੂਲ ਦੇ ਨੇੜੇ ਇੱਕ ਘਰ ‘ਤੇ ਛਾਪਾ ਮਾਰਿਆ ਅਤੇ ਤਿੰਨ ਕੁੜੀਆਂ ਅਤੇ ਦੋ ਮੁੰਡਿਆਂ ਨੂੰ ਗ੍ਰਿਫ਼ਤਾਰ ਕੀਤਾ।
ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਘਰ ਦੀ ਉੱਪਰਲੀ ਮੰਜ਼ਿਲ ‘ਤੇ ਅਸ਼ਲੀਲ ਗਤੀਵਿਧੀਆਂ ਹੋ ਰਹੀਆਂ ਹਨ, ਜਿੱਥੇ ਗਾਹਕ ਰੋਜ਼ਾ ਆਉਂਦੇ ਜਾਂਦੇ ਰਹਿੰਦੇ ਸੀ। ਇਸ ਤੋਂ ਬਾਅਦ, ਮਹਿਲਾ ਪੁਲਿਸ ਅਧਿਕਾਰੀਆਂ ਨੇ ਘਰ ‘ਤੇ ਛਾਪਾ ਮਾਰਿਆ ਅਤੇ ਪੰਜਾਂ ਨੂੰ ਗ੍ਰਿਫ਼ਤਾਰ ਕਰ ਲਿਆ। ਏਸੀਪੀ ਵੈਸਟ ਦੇ ਅਨੁਸਾਰ, ਪੰਜਾਂ ਤੋਂ ਥਾਣਾ 5 ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ, ਅਤੇ ਹੋਰ ਜਾਂਚ ਜਾਰੀ ਹੈ।
EDITED BY- HARLEEN KAUR




