टॉप न्यूज़

ਪੰਜਾਬ ‘ਚ ਪ੍ਰੀਖਿਆਵਾਂ ਮੁਲਤਵੀ

ਨਵੀਂ ਤਰੀਕ ਦਾ ਹੋਇਆ ਐਲਾਨ

ਪੰਜਾਬ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬ ਯੂਨੀਵਰਸਿਟੀ (ਪੀ. ਯੂ.) ਨੇ 8 ਅਪ੍ਰੈਲ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਆਖਿਰ ਇਹ ਫੈਸਲਾ ਅਚਾਨਕ ਕਿਉਂ ਲਿਆ ਗਿਆ, ਜਾਣਕਾਰੀ ਲਈ ਦੱਸ ਦੇਈਏ ਕਿ ਇਹ ਫ਼ੈਸਲਾ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਨ ਦੀ ਪੂਰਵ ਸੰਧਿਆ ’ਤੇ ਪੰਜਾਬ ’ਚ ਐਲਾਨੀ ਗਈ ਜਨਤਕ ਛੁੱਟੀ ਕਾਰਨ ਲਿਆ ਗਿਆ ਹੈ।

ਯੂਨੀਵਰਸਿਟੀ ਪ੍ਰਸ਼ਾਸਨ ਅਨੁਸਾਰ 8 ਅਪ੍ਰੈਲ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਹੁਣ 16 ਅਪ੍ਰੈਲ ਨੂੰ ਹੋਣਗੀਆਂ। ਵਿਦਿਆਰਥੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਨਵੀਂ ਤਾਰੀਖ਼ ਅਨੁਸਾਰ ਆਪਣੀਆਂ ਤਿਆਰੀਆਂ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਅਪਡੇਟ ਲਈ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ ’ਤੇ ਨਜ਼ਰ ਰੱਖਣ।

ਦਰਅਸਲ 8 ਅਪ੍ਰੈਲ ਨੂੰ ਸ੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ ਮਨਾਇਆ ਜਾ ਰਿਹਾ ਹੈ। ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ‘ਚ ਰੱਖਦਿਆਂ ਇਸ ਦਿਨ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਾਰੇ ਸਰਕਾਰੀ ਤੇ ਨਿੱਜੀ ਸਕੂਲ-ਕਾਲਜ ਬੰਦ ਰਹਿਣਗੇ। ਇਸ ਦੇ ਨਾਲ ਹੀ ਸਰਕਾਰੀ ਅਦਾਰਿਆਂ ‘ਚ ਵੀ ਇਸ ਦਿਨ ਦੀ ਛੁੱਟੀ ਰਹੇਗੀ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!