टॉप न्यूज़

ਪੰਜਾਬ ਤੋਂ ਵੱਡੀ ਖਬਰ

ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ DSP ਦਾ ਮੁੰਡਾ

ਜਲੰਧਰ ਪੁਲਿਸ ਕਮਿਸ਼ਨਰੇਟ ਨੇ ਖੁਰਲਾ ਕਿੰਗਰਾ ਇਲਾਕੇ ਵਿੱਚ ਪੰਜਾਬ ਨੈਸ਼ਨਲ ਬੈਂਕ (PNB) ਵਿੱਚ ਦਿਨ-ਦਿਹਾੜੇ ਹੋਈ ਡਕੈਤੀ ਨੂੰ ਸਿਰਫ਼ 24 ਘੰਟਿਆਂ ਦੇ ਅੰਦਰ ਹੱਲ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁੱਖ ਦੋਸ਼ੀ ਸਿਮਰਨਜੀਤ ਸਿੰਘ ਉਰਫ਼ ਅਮਰੀਕ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ ਜਲੰਧਰ ਦੇ ਪਾਸ਼ ਗ੍ਰੀਨ ਮਾਡਲ ਟਾਊਨ ਇਲਾਕੇ ਦਾ ਰਹਿਣ ਵਾਲਾ ਹੈ। ਦੋਸ਼ੀ ਸੇਵਾਮੁਕਤ ਡੀਐਸਪੀ ਹਰਭਜਨ ਸਿੰਘ ਦਾ ਪੁੱਤਰ ਹੈ। ਪੁਲਿਸ ਨੇ ਦੋਸ਼ੀ ਤੋਂ ਹਥਿਆਰ ਕੁਝ ਪੈਸੇ ਬਰਾਮਦ ਕੀਤੇ ਹਨ, ਜਦੋਂ ਕਿ ਉਸਦੇ ਦੂਜੇ ਸਾਥੀਆਂ ਦੀ ਭਾਲ ਜਾਰੀ ਹੈ।

ਦੱਸਿਆ ਜਾ ਰਿਹਾ ਹੈ ਕਿ ਇੱਕ ਸਾਬਕਾ ਡੀ. ਐੱਸ. ਪੀ. ਦੇ ਪੁੱਤਰ ਨੇ ਨਸ਼ੇ ਦੀ ਲਤ ਕਾਰਨ ਇਹ ਅਪਰਾਧ ਕੀਤਾ ਸੀ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਜਾਣ-ਬੁੱਝ ਕੇ ਆਪਣਾ ਐਕਟਿਵਾ ਸਕੂਟਰ ਖਾਂਬਰਾ ਵੱਲ ਲੈ ਗਏ। ਇਸ ਤੋਂ ਬਾਅਦ ਉਹ ਆਪਣੇ ਕੱਪੜੇ ਬਦਲ ਕੇ ਇੱਕ ਵੱਖਰੇ ਰਸਤੇ ਰਾਹੀਂ ਵਾਪਸ ਪਰਤੇ। ਪੁਲਿਸ ਨੇ 50 ਤੋਂ ਵੱਧ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਅਤੇ ਇਸ ਫੁਟੇਜ ਦੀ ਮਦਦ ਨਾਲ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।

ਮਾਮਲੇ ਸੰਬੰਧੀ ਵੇਰਵੇ ਦਿੰਦੇ ਹੋਏ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸਿਮਰਜੀਤ ਸਿੰਘ ਉਰਫ਼ ਅਮਰੀਕ ਸਿੰਘ ਪੁੱਤਰ ਹਰਭਜਨ ਸਿੰਘ ਵਜੋਂ ਹੋਈ ਹੈ, ਜੋ ਕਿ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ-6 ਅਧੀਨ ਪੈਂਦੇ ਗ੍ਰੀਨ ਮਾਡਲ ਟਾਊਨ ਦੇ ਮਕਾਨ ਨੰਬਰ-577 ਦਾ ਰਹਿਣ ਵਾਲਾ ਹੈ। ਪੁਲਸ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਅਸਲ ‘ਚ ਇੱਕ ਸਾਬਕਾ ਡੀ. ਐੱਸ. ਪੀ. ਦਾ ਪੁੱਤਰ ਹੈ। ਪੁਲਸ ਟੀਮ ਨੇ ਦੋਸ਼ੀ ਦੇ ਕਬਜ਼ੇ ‘ਚੋਂ ਇੱਕ ਰਿਵਾਲਵਰ, 3 ਜ਼ਿੰਦਾ ਕਾਰਤੂਸ ਅਤੇ ਕੁੱਝ ਨਕਦੀ ਬਰਾਮਦ ਕੀਤੀ ਹੈ।

ਸੀ. ਪੀ. ਧਨਪ੍ਰੀਤ ਕੌਰ ਨੇ ਅੱਗੇ ਦੱਸਿਆ ਕਿ ਦੋਸ਼ੀ ਸਿਮਰਜੀਤ ਖ਼ਿਲਾਫ਼ ਪਹਿਲਾਂ ਹੀ ਦੋ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚੋਂ ਇੱਕ ਐੱਨ. ਡੀ. ਪੀ. ਐੱਸ. ਐਕਟ ਦਾ ਮਾਮਲਾ ਹੈ। ਇਸ ਮਾਮਲੇ ‘ਚ ਇੱਕ ਦੋਸ਼ੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਦੂਜੇ ਦੋਸ਼ੀ ਨੂੰ ਫੜ੍ਹਨ ਲਈ ਇਸ ਸਮੇਂ ਛਾਪੇ ਮਾਰੇ ਜਾ ਰਹੇ ਹਨ, ਜਿਸਦੀ ਜਲਦੀ ਹੀ ਗ੍ਰਿਫ਼ਤਾਰੀ ਹੋਣ ਦੀ ਉਮੀਦ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ-7 ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ। ਫਿਰ ਪੁੱਛਗਿੱਛ ਦੌਰਾਨ ਬਾਕੀ ਚੋਰੀ ਹੋਈ ਨਕਦੀ ਬਰਾਮਦ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!