
ਪੰਜਾਬ ਦੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਇੱਕ ਵਾਰ ਫਿਰ ਤੋਂ ਬੰਦ ਰਹਿਣਗੇ। ਦੱਸ ਦੇਈਏ ਕਿ ਸ਼ਨੀਵਾਰ ਅਤੇ ਐਤਵਾਰ ਤੋਂ ਬਾਅਦ ਵੀ ਵਿਦਿਆਰਥੀਆਂ ਅਤੇ ਮੁਲਾਜ਼ਮਾਂ ਦੀ ਮੌਜ ਲੱਗਣ ਵਾਲੀ ਹੈ। ਦਰਅਸਲ, ਮੰਗਲਵਾਰ ਨੂੰ ਵੀ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅਸਲ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਮੰਗਲਵਾਰ ਦਿਨ 14 ਅਪ੍ਰੈਲ 2026 ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।
ਗ੍ਰਹਿ ਵਿਭਾਗ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। 14 ਅਪ੍ਰੈਲ ਨੂੰ ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸੰਸਥਾਵਾਂ ਅਤੇ ਉਦਯੋਗਿਕ ਅਦਾਰਿਆਂ ‘ਚ ਪੂਰੀ ਤਰ੍ਹਾਂ ਜਨਤਕ ਛੁੱਟੀ ਹੋਵੇਗੀ। ਇਹ ਨੋਟੀਫਿਕੇਸ਼ਨ ਗ੍ਰਹਿ ਸਕੱਤਰ ਮਨਦੀਪ ਬਰਾੜ ਵਲੋਂ ਜਾਰੀ ਕੀਤਾ ਗਿਆ ਸੀ। ਪਹਿਲਾਂ 30 ਦਸੰਬਰ, 2025 ਨੂੰ ਜਾਰੀ ਕੀਤੇ ਗਏ ਨੋਟੀਫਿਕੇਸ਼ਨ ‘ਚ 14 ਅਪ੍ਰੈਲ ਨੂੰ ਛੁੱਟੀ ਸ਼ਾਮਲ ਨਹੀਂ ਸੀ।
EDITED BY- HARLEEN KAUR




