टॉप न्यूज़

ਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖਬਰ

ਇਸ ਤਰੀਕ ਤੋਂ ਮਿਲਣਗੇ ਪੈਸੇ

ਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖਬਰ ਹੈ। ਸਰਕਾਰ ਵੱਲੋਂ ਮਹਿਲਾਵਾਂ ਨੂੰ 1000 ਰੁਪਏ ਮਹੀਨਾਂ ਦੇਣ ਬਾਰੇ ਵੱਡੀ ਅਪਡੇਟ ਆਈ ਹੈ। ਆਮ ਆਦਮੀ ਪਾਰਟੀ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਔਰਤਾਂ ਨੂੰ ਹਰ ਮਹੀਨੇ ₹1000 ਮਿਲਣਗੇ, ਇਸ ਤੋਂ ਇਲਾਵਾ ਐਸਸੀ ਭਾਈਚਾਰੇ ਦੀਆਂ ਔਰਤਾਂ ਨੂੰ ₹1500/ਮਹੀਨਾ ਮਿਲਣਗੇ।
ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ 13 ਅਪ੍ਰੈਲ ਤੋਂ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ ਅਤੇ ਇਹ ਫੈਸਲਾ ਮਹਿਲਾਵਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਕਦਮ ਹੈ। ਸਰਕਾਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮਹਿਲਾਵਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਲਈ ਲਗਾਤਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਦਿੱਤੀ ਜਾਣ ਵਾਲੀ ਇਹ ਆਰਥਿਕ ਮਦਦ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣ ’ਚ ਮਦਦਗਾਰ ਸਾਬਤ ਹੋਵੇਗੀ ਅਤੇ ਘਰੇਲੂ ਖਰਚਾਂ ਵਿੱਚ ਵੀ ਕਾਫ਼ੀ ਰਾਹਤ ਮਿਲੇਗੀ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!