धर्म

ਹੁਕਮਨਾਮਾ (ਸਵੇਰ)

ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਬਿਲਾਵਲੁ ਮਹਲਾ ੫ ॥ ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥ ਬਾਦ ਸਾਦ ਅਹੰਕਾਰ ਮਹਿ ਮਰਣਾ ਨਹੀ ਸੂਝੈ ॥੧॥ ਸਤਿਗੁਰੁ ਸੇਵਹੁ ਆਪਨਾ ਕਾਹੇ ਫਿਰਹੁ ਅਭਾਗੇ ॥ ਦੇਖਿ ਕਸੁੰਭਾ ਰੰਗੁਲਾ ਕਾਹੇ ਭੂਲਿ ਲਾਗੇ ॥੧॥ ਰਹਾਉ ॥ ਕਰਿ ਕਰਿ ਪਾਪ ਦਰਬੁ ਕੀਆ ਵਰਤਣ ਕੈ ਤਾਈ ॥ ਮਾਟੀ ਸਿਉ ਮਾਟੀ ਰਲੀ ਨਾਗਾ ਉਠਿ ਜਾਈ ॥੨॥ ਜਾ ਕੈ ਕੀਐ ਸ੍ਰਮੁ ਕਰੈ ਤੇ ਬੈਰ ਬਿਰੋਧੀ ॥ ਅੰਤ ਕਾਲਿ ਭਜਿ ਜਾਹਿਗੇ ਕਾਹੇ ਜਲਹੁ ਕਰੋਧੀ ॥੩॥ ਦਾਸ ਰੇਣੁ ਸੋਈ ਹੋਆ ਜਿਸੁ ਮਸਤਕਿ ਕਰਮਾ ॥ ਕਹੁ ਨਾਨਕ ਬੰਧਨ ਛੁਟੇ ਸਤਿਗੁਰ ਕੀ ਸਰਨਾ ॥੪॥੬॥੩੬॥

ਹੇ ਭਾਈ! ਮੌਤ (ਹਰੇਕ ਮਨੁੱਖ ਦੇ) ਸਿਰ ਉਤੇ (ਖਲੋਤੀ) ਹੱਸ ਰਹੀ ਹੈ (ਕਿ ਮੂਰਖ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਆਪਣੀ ਮੌਤ ਦਾ ਚੇਤਾ ਹੀ ਨਹੀਂ ਕਰਦਾ, ਪਰ) ਪਸ਼ੂ (-ਸੁਭਾਉ ਵਾਲਾ ਮਨੁੱਖ ਇਹ ਗੱਲ) ਸਮਝਦਾ ਹੀ ਨਹੀਂ। ਝਗੜਿਆਂ ਵਿਚ (ਪਦਾਰਥਾਂ ਦੇ) ਸੁਆਦਾਂ ਵਿਚ, ਅਹੰਕਾਰ ਵਿਚ (ਫਸ ਕੇ) ਮਨੁੱਖ ਨੂੰ ਮੌਤ ਸੁੱਝਦੀ ਹੀ ਨਹੀਂ ॥੧॥ ਹੇ ਬਦ-ਕਿਸਮਤ! ਕਿਉਂ ਭਟਕਦਾ ਫਿਰਦਾ ਹੈਂ? ਆਪਣੇ ਗੁਰੂ ਦੀ ਸਰਨ ਪਿਆ ਰਹੁ। ਸੋਹਣੇ ਰੰਗ ਵਾਲਾ ਕਸੁੰਭਾ (ਮਨ-ਮੋਹਨੀ ਮਾਇਆ) ਵੇਖ ਕੇ ਕਿਉਂ ਕੁਰਾਹੇ ਪੈ ਰਿਹਾ ਹੈਂ? ॥੧॥ ਰਹਾਉ ॥ ਹੇ ਭਾਈ! (ਸਾਰੀ ਉਮਰ) ਪਾਪ ਕਰ ਕਰ ਕੇ ਹੀ ਮਨੁੱਖ ਆਪਣੇ ਵਰਤਣ ਲਈ ਧਨ ਇਕੱਠਾ ਕਰਦਾ ਰਿਹਾ, (ਪਰ ਮੌਤ ਆਉਣ ਤੇ ਇਸ ਦੇ ਸਰੀਰ ਦੀ) ਮਿੱਟੀ ਧਰਤੀ ਨਾਲ ਰਲ ਗਈ, ਤੇ, ਜੀਵ ਖ਼ਾਲੀ-ਹੱਥ ਹੀ ਉੱਠ ਕੇ ਤੁਰ ਪਿਆ ॥੨॥ ਜਿਨ੍ਹਾਂ ਸੰਬੰਧੀਆਂ ਦੀ ਖ਼ਾਤਰ ਮਨੁੱਖ (ਧਨ ਇਕੱਠਾ ਕਰਨ ਦੀ) ਮੇਹਨਤ ਕਰਦਾ ਹੈ ਉਹ (ਤੋੜ ਤਕ ਇਸ ਨਾਲ ਸਾਥ ਨਹੀਂ ਨਿਬਾਹ ਸਕਦੇ, ਇਸ ਵਾਸਤੇ ਇਸ ਨਾਲ) ਵੈਰ ਕਰਨ ਵਾਲੇ ਵਿਰੋਧ ਕਰਨ ਵਾਲੇ ਹੀ ਬਣਦੇ ਹਨ। ਹੇ ਭਾਈ! ਤੂੰ (ਇਹਨਾਂ ਦੀ ਖ਼ਾਤਰ ਹੋਰਨਾਂ ਨਾਲ ਵੈਰ ਸਹੇੜ ਸਹੇੜ ਕੇ) ਕਿਉਂ ਕ੍ਰੋਧ ਵਿਚ ਸੜਦਾ ਹੈਂ? ਇਹ ਤਾਂ ਆਖ਼ਰ ਵੇਲੇ ਤੇਰਾ ਸਾਥ ਛੱਡ ਜਾਣਗੇ ॥੩॥ ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗਦੇ ਹਨ, ਉਹੀ ਮਨੁੱਖ ਪ੍ਰਭੂ ਦੇ ਭਗਤਾਂ ਦੀ ਚਰਨ-ਧੂੜ ਬਣਦਾ ਹੈ। ਨਾਨਕ ਆਖਦਾ ਹੈ- ਗੁਰੂ ਦੀ ਸਰਨ ਪਿਆਂ (ਮਾਇਆ ਦੇ ਮੋਹ ਦੇ) ਬੰਧਨ ਟੁੱਟ ਜਾਂਦੇ ਹਨ ॥੪॥੬॥੩੬॥

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!