टॉप न्यूज़

ਅਕਾਲੀ ਦਲ ਨੂੰ ਵੱਡਾ ਝਟਕਾ

ਜ਼ੀਰਕਪੁਰ ਵਿਚ ਵੱਡੇ ਆਗੂ ਨੇ ਛੱਡੀ ਪਾਰਟੀ

ਪੰਜਾਬ ਵਿਚ ਅਗਲੀਆਂ ਵਿਧਾਨ ਸਭਾ ਚੋਣਾਂ 2027 ਵਿਚ ਹੋਣ ਲਈ ਤਿਆਰ ਹਨ। ਆਖਰੀ ਚੋਣਾਂ Punjab Legislative Assembly Elections 2022 ਵਿਚ ਹੋਈਆਂ ਸਨ, ਜਿੱਥੇ ਭਾਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ ਸੀ। ਚੋਣਾਂ ਤੋਂ ਪਹਿਲਾਂ ਰਾਜਨੀਤਿਕ ਆਗੂਆਂ ਦਾ ਦਲ-ਬਦਲੀ ਦਾ ਸਿਲਸਿਲਾ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਬਾਦਸਤੂਰ ਜਾਰੀ ਹੈ। ਇਸੇ ਸਿਲਸਿਲੇ ਨੂੰ ਜਾਰੀ ਰੱਖਦਿਆਂ ਹਲਕਾ ਡੇਰਾਬੱਸੀ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਹਲਕਾ ਡੇਰਾਬੱਸੀ ਕਾਂਗਰਸ ਪਾਰਟੀ ਵਿੱਚ ਉਸ ਵੇਲੇ ਵਾਧਾ ਹੋਇਆ ਜਦੋਂ ਨਗਰ ਕੌਂਸਲ ਜ਼ੀਰਕਪੁਰ ਦੇ ਵਾਰਡ ਨੰਬਰ 17 ਤੋਂ ਹਰਦੀਪ ਸਿੰਘ ਗਾਜ਼ੀਪੁਰ ਆਪਣੇ ਸਮਰਥਕਾਂ ਸਮੇਤ ਅਕਾਲੀ ਦਲ ਛੱਡਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੇ ਵਿਸ਼ੇਸ਼ ਤੌਰ ‘ਤੇ ਹਰਦੀਪ ਸਿੰਘ ਗਾਜ਼ੀਪੁਰ ਨੂੰ ਸਮਰਥਕਾਂ ਸਣੇ ਕਾਂਗਰਸ ਵਿਚ ਸ਼ਾਮਲ ਕਰਵਾਇਆ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!