टॉप न्यूज़

ਗੈਂਗਸਟਰਾਂ ‘ਤੇ ਮਾਨ ਸਰਕਾਰ ਦਾ ਵੱਡਾ ਵਾਰ

ਪੰਜਾਬ ਵਿੱਚ ਅਪਰਾਧ ਅਤੇ ਗੈਂਗਸਟਰਵਾਦ ਨੂੰ ਜੜੋਂ ਖਤਮ ਕਰਨ ਲਈ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਇਕ ਵੱਡਾ ਅਤੇ ਨਿਰਣਾਇਕ ਕਦਮ ਚੁੱਕਿਆ ਹੈ। ਸਰਕਾਰ ਨੇ ‘ਪੁਰਸਕਾਰ ਨੀਤੀ’ ਨੂੰ ਲਾਗੂ ਕਰਦਿਆਂ ਪੰਜਾਬ ਪੁਲਿਸ ਨੂੰ ਅਜਿਹੇ ਲੋਕਾਂ ਨੂੰ ਇਨਾਮ ਦੇਣ ਦੇ ਅਧਿਕਾਰ ਦਿੱਤੇ ਹਨ, ਜੋ ਸੂਬੇ ਦੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਭਰੋਸੇਯੋਗ ਜਾਣਕਾਰੀ ਮੁਹੱਈਆ ਕਰਵਾਉਣਗੇ। ਇਸ ਦੇ ਨਾਲ ਹੀ 28 ਸਭ ਤੋਂ ਵਾਂਛਿਤ ਅਪਰਾਧੀਆਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ, ਜਿਸ ਨਾਲ ਸੂਬੇ ਵਿੱਚ ਅਪਰਾਧ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਹੋਣ ਦੀ ਉਮੀਦ ਹੈ।
‘ਗੈਂਗਸਟਰਾਂ ‘ਤੇ ਵਾਰ’ ਪ੍ਰੋਜੈਕਟ ਤਹਿਤ ਸਰਕਾਰ ਨੇ ਪੁਲਿਸ ਅਧਿਕਾਰੀਆਂ ਨੂੰ ਇਨਾਮ ਦੀ ਰਕਮ ਮਨਜ਼ੂਰ ਕਰਨ ਲਈ ਵੱਖ-ਵੱਖ ਪੱਧਰਾਂ ‘ਤੇ ਅਧਿਕਾਰ ਦਿੱਤੇ ਹਨ। ਐਸਐਸਪੀ ਨੂੰ 1 ਲੱਖ ਰੁਪਏ ਤੱਕ, ਪੁਲਿਸ ਕਮਿਸ਼ਨਰ ਅਤੇ ਆਈਜੀ/ਡੀਆਈਜੀ ਨੂੰ 1.5 ਲੱਖ ਰੁਪਏ ਤੱਕ, ਜਦਕਿ ਉੱਚ ਅਧਿਕਾਰੀਆਂ ਨੂੰ 2 ਲੱਖ ਰੁਪਏ ਜਾਂ ਇਸ ਤੋਂ ਵੱਧ ਇਨਾਮ ਮਨਜ਼ੂਰ ਕਰਨ ਦੀ ਛੂਟ ਦਿੱਤੀ ਗਈ ਹੈ। ਇਹ ਰਕਮ ਸਿਰਫ਼ ਉਹਨਾਂ ਲੋਕਾਂ ਨੂੰ ਹੀ ਦਿੱਤੀ ਜਾਵੇਗੀ ਜੋ ਸਹੀ ਅਤੇ ਪੱਕੀ ਜਾਣਕਾਰੀ ਮੁਹੱਈਆ ਕਰਵਾਉਣਗੇ।
ਇਸ ਯੋਜਨਾ ਦੀ ਸਭ ਤੋਂ ਖਾਸ ਗੱਲ ਇਹ ਹੈ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਪੱਧਰ ‘ਤੇ ਸੂਚਨਾ ਦਾਤਾ ਦੀ ਪਛਾਣ ਜਾਹਿਰ ਨਹੀਂ ਹੋਵੇਗੀ, ਜਿਸ ਨਾਲ ਲੋਕ ਬਿਨਾਂ ਕਿਸੇ ਡਰ ਦੇ ਅੱਗੇ ਆ ਸਕਣ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!