देश

ਵਿਸਾਖੀ ਮੌਕੇ ਮੁਲਾਜ਼ਮਾਂ ਲਈ ਖੁਸ਼ਖਬਰੀ

ਸੂਬਾ ਸਰਕਾਰ ਨੇ ਤਨਖਾਹਾਂ 'ਚ ਕੀਤਾ ਵਾਧਾ

ਸਰਕਾਰ ਵੱਲੋਂ ਵਿਸਾਖੀ ਮੌਕੇ ਕਰਮਚਾਰੀਆਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਦੇ ਨੋਇਡਾ ਵਿੱਚ ਬੀਤੇ ਦਿਨੀਂ ਆਪਣੀਆਂ ਮੰਗਾਂ ਨੂੰ ਲੈ ਕੇ ਮਜ਼ਦੂਰਾਂ ਵੱਲੋਂ ਕੀਤੇ ਗਏ ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ ਸੂਬਾ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਸਰਕਾਰ ਨੇ ਸਾਰੀਆਂ ਸ਼੍ਰੇਣੀਆਂ ਦੇ ਮਜ਼ਦੂਰਾਂ ਲਈ ਘੱਟੋ-ਘੱਟ ਮਜ਼ਦੂਰੀ (Minimum Wage) ਵਿੱਚ ਵਾਧਾ ਕਰ ਦਿੱਤਾ ਹੈ। ਸਰਕਾਰ ਨੇ ਵੱਖ-ਵੱਖ ਸ਼੍ਰੇਣੀਆਂ ਵਿੱਚ ਘੱਟੋ-ਘੱਟ ਮਜ਼ਦੂਰੀ ਵਿੱਚ ਲਗਭਗ 3000 ਰੁਪਏ ਤੱਕ ਦਾ ਵਾਧਾ ਕਰ ਦਿੱਤਾ ਹੈ। ਇੱਕ ਉੱਚ ਪੱਧਰੀ ਕਮੇਟੀ ਦੀ ਸਿਫ਼ਾਰਸ਼ ਤੋਂ ਬਾਅਦ ਜਾਰੀ ਕੀਤੇ ਗਏ ਇਹ ਨਵੇਂ ਹੁਕਮ 1 ਅਪ੍ਰੈਲ ਤੋਂ ਲਾਗੂ ਮੰਨੇ ਜਾਣਗੇ। ਸਰਕਾਰ ਨੇ ਸਾਰੀਆਂ ਕੰਪਨੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਕਰਮਚਾਰੀਆਂ ਨੂੰ ਤੈਅ ਕੀਤੇ ਗਏ ਮਿਆਰਾਂ ਅਨੁਸਾਰ ਹੀ ਤਨਖਾਹ ਦਿੱਤੀ ਜਾਵੇ। ਬਾਕੀ ਹੋਰਨਾਂ ਜ਼ਿਲ੍ਹਿਆਂ ਵਿੱਚ ਅਕੁਸ਼ਲ ਮਜ਼ਦੂਰਾਂ ਨੂੰ 12,356 ਰੁਪਏ, ਅਰਧ-ਕੁਸ਼ਲ ਨੂੰ 13,591 ਰੁਪਏ ਅਤੇ ਕੁਸ਼ਲ ਮਜ਼ਦੂਰਾਂ ਨੂੰ 15,224 ਰੁਪਏ ਮਿਲਣਗੇ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!