
ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਲੈ ਕੇ ਵੱਡੀ ਅੱਪਡੇਟ ਸਾਹਮਣੇ ਆਈ ਹੈ। ਸਰਕਾਰ ਨੇ ਐਲਾਨ ਕੀਤਾ ਹੈ ਕਿ ਇਸ ਸਕੀਮ ਹੇਠ ਰਜਿਸਟ੍ਰੇਸ਼ਨ ਪ੍ਰਕਿਰਿਆ 15 ਅਪ੍ਰੈਲ 2026 ਭਾਵ ਭਲਕੇ ਤੋਂ ਸ਼ੁਰੂ ਕੀਤੀ ਜਾਵੇਗੀ।
ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ ₹1000 ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਕੁਝ ਖਾਸ ਵਰਗਾਂ ਲਈ ਜਿਵੇਂ ਕਿ SC ਭਾਈਚਾਰੇ ਲਈ ਇਹ ਰਕਮ ਵਧਾ ਕੇ ₹1500 ਤੱਕ ਕਰਨ ਦੀ ਵੀ ਯੋਜਨਾ ਹੈ। ਸਰਕਾਰ ਦਾ ਟੀਚਾ ਰਾਜ ਦੀਆਂ ਲਗਭਗ 97 ਫੀਸਦੀ ਮਹਿਲਾਵਾਂ ਨੂੰ ਇਸ ਸਕੀਮ ਦੇ ਦਾਇਰੇ ਵਿੱਚ ਲਿਆਉਣਾ ਹੈ।
ਸਰਕਾਰ ਵੱਲੋਂ ਮਹਿਲਾਵਾਂ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਸੌਖਾ ਬਣਾਇਆ ਗਿਆ ਹੈ। ਯੋਗ ਮਹਿਲਾਵਾਂ ਆਨਲਾਈਨ ਸਰਕਾਰੀ ਪੋਰਟਲ, ਨਜ਼ਦੀਕੀ ਸੇਵਾ ਕੇਂਦਰ (CSC) ਜਾਂ ਵਿਸ਼ੇਸ਼ ਕੈਂਪਾਂ ਰਾਹੀਂ ਅਰਜ਼ੀ ਦੇ ਸਕਣਗੀਆਂ। ਅਰਜ਼ੀ ਦੌਰਾਨ ਆਧਾਰ ਕਾਰਡ, ਬੈਂਕ ਖਾਤੇ ਦੀ ਜਾਣਕਾਰੀ, ਮੋਬਾਈਲ ਨੰਬਰ ਅਤੇ ਪੰਜਾਬ ਦਾ ਰਿਹਾਇਸ਼ ਪ੍ਰਮਾਣ ਪੇਸ਼ ਕਰਨਾ ਲਾਜ਼ਮੀ ਹੋਵੇਗਾ।
EDITED BY- HARLEEN KAUR



