टॉप न्यूज़
ਸਮਰਾਟ ਚੌਧਰੀ ਬਣੇ ਬਿਹਾਰ ਦੇ ਨਵੇਂ ਮੁੱਖ ਮੰਤਰੀ

ਬਿਹਾਰ ਦੀ ਰਾਜਨੀਤੀ ‘ਚ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਰਾਜ ਸਭਾ ਮੈਂਬਰ ਬਣਨ ਮਗਰੋਂ ਹੁਣ ਸਮਰਾਟ ਚੌਧਰੀ ਬਿਹਾਰ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। ਉਨ੍ਹਾਂ ਨੂੰ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਸਹੁੰ ਚੁੱਕ ਸਮਾਗਮ ਕੱਲ੍ਹ 15 ਅਪ੍ਰੈਲ ਨੂੰ ਲੋਕ ਭਵਨ ਵਿਖੇ ਹੋਵੇਗਾ। ਸਮਰਾਟ ਚੌਧਰੀ ਪਹਿਲਾਂ ਬਿਹਾਰ ਦੇ ਉੱਪ ਮੁੱਖ ਮੰਤਰੀ ਸਨ।
ਬਿਹਾਰ ਦੇ ਸਭ ਤੋਂ ਲੰਬੇ ਸਮੇਂ ਤੱਕ ਮੁੱਖ ਮੰਤਰੀ ਰਹੇ ਨਿਤਿਸ਼ ਕੁਮਾਰ ਨੇ ਅੱਜ ਪਟਨਾ ਦੇ ਲੋਕ ਭਵਨ ਵਿਖੇ ਰਾਜਪਾਲ ਲੈਫਟੀਨੈਂਟ ਜਨਰਲ ਸਈਦ ਅਤਾ ਹਸਨੈਨ ਨੂੰ ਆਪਣਾ ਅਸਤੀਫਾ ਸੌਂਪਿਆ ਹੈ। ਉਨ੍ਹਾਂ ਦੇ ਨਾਲ ਉਪ ਮੁੱਖ ਮੰਤਰੀ ਸਮਰਾਟ ਚੌਧਰੀ ਅਤੇ ਵਿਜੇ ਚੌਧਰੀ ਵੀ ਸਨ। ਰਾਜਪਾਲ ਨੇ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ। ਉਨ੍ਹਾਂ ਨੇ 10 ਅਪ੍ਰੈਲ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਸੀ।
EDITED BY- HARLEEN KAUR



