टॉप न्यूज़

ਕੈਨੇਡਾ ਤੋਂ ਦੁਖਦ ਖਬਰ

ਇੱਕ ਹੋਰ ਨੌਜਵਾਨ ਦੀ ਮੌਤ

ਵਿਦੇਸ਼ਾਂ ਤੋਂ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸ ਵਿਚਾਲੇ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਸ ਕਾਰਨ ਲੋਕਾਂ ਵਿਚਾਲੇ ਸੋਗ ਦਾ ਮਾਹੌਲ ਹੈ। ਦੱਸ ਦੇਈਏ ਕਿ ਜਲੰਧਰ ਦੇ ਇੱਕ ਨੌਜਵਾਨ ਆਕਾਸ਼ਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਸ ਖ਼ਬਰ ਤੋਂ ਬਾਅਦ ਨੌਜਵਾਨ ਦੇ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ ਹੈ।

ਜਾਣਕਾਰੀ ਅਨੁਸਾਰ ਆਕਾਸ਼ਦੀਪ ਸਿੰਘ ਸਾਲ 2023 ਵਿੱਚ ਸਟੂਡੈਂਟ ਵੀਜ਼ੇ ‘ਤੇ ਕੈਨੇਡਾ ਗਿਆ ਸੀ ਤਾਂ ਜੋ ਉੱਥੇ ਪੜ੍ਹਾਈ ਕਰਕੇ ਆਪਣੇ ਪਰਿਵਾਰ ਦਾ ਭਵਿੱਖ ਸੁਧਾਰ ਸਕੇ। ਉਹ ਕੈਨੇਡਾ ਦੇ ਮਾਂਟਰੀਅਲ ਸ਼ਹਿਰ ਵਿੱਚ ਰਹਿ ਕੇ ਆਪਣੀ ਪੜ੍ਹਾਈ ਪੂਰੀ ਕਰ ਰਿਹਾ ਸੀ।

ਦੱਸਿਆ ਜਾ ਰਿਹਾ ਹੈ ਕਿ ਘਟਨਾ ਵਾਲੇ ਦਿਨ ਆਕਾਸ਼ਦੀਪ ਰੋਜ਼ਾਨਾ ਦੀ ਤਰ੍ਹਾਂ ਕਾਲਜ ਗਿਆ ਸੀ। ਜਦੋਂ ਉਹ ਕਾਲਜ ਤੋਂ ਵਾਪਸ ਆ ਕੇ ਆਪਣੇ ਕਮਰੇ ਵਿੱਚ ਆਰਾਮ ਕਰ ਰਿਹਾ ਸੀ, ਤਾਂ ਉਸ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਹਾਲਤ ਵਿਗੜਦੀ ਦੇਖ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਆਕਾਸ਼ਦੀਪ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਜਲੰਧਰ ‘ਚ ਰਹਿੰਦੇ ਉਸ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਕੈਨੇਡਾ ‘ਚ ਰਹਿ ਰਹੀ ਉਸਦੀ ਭੈਣ ਨਵਜੋਤ ਕੌਰ ਅਤੇ ਜੀਜਾ ਨੇ ਦੱਸਿਆ ਕਿ ਉਸ ਦਾ ਸੁਪਨਾ ਵਿਦੇਸ਼ ਵਿੱਚ ਪੜ੍ਹਾਈ ਕਰਕੇ ਪਰਿਵਾਰ ਦਾ ਸਹਾਰਾ ਬਣਨਾ ਸੀ, ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਪਰਿਵਾਰਕ ਮੈਂਬਰ ਮੁਕੇਸ਼ ਕੁਮਾਰ ਅਨੁਸਾਰ, ਮ੍ਰਿਤਕ ਨੌਜਵਾਨ ਦਾ ਅੰਤਿਮ ਸਸਕਾਰ ਕੈਨੇਡਾ ‘ਚ ਹੀ ਕਰ ਦਿੱਤਾ ਗਿਆ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!