टॉप न्यूज़
ਪਿੰਡ ਕੋਟਭਾਈ ‘ਚ ਕਿੰਨਰ ਸਰਬਜੀਤ ਕੌਰ ਦੇ ਕਤਲ ਮਾਮਲੇ ‘ਚ ਇੱਕ ਆਰੋਪੀ ਗ੍ਰਿਫ਼ਤਾਰ
ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕੋਟਭਾਈ ‘ਚ ਕਿੰਨਰ ਸਰਬਜੀਤ ਕੌਰ ਦੇ ਹੋਏ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ ਅਤੇ ਇੱਕ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ ਅਨੁਸਾਰ ਸਰਬਜੀਤ ਮਹੰਤ ਦਾ ਕਤਲ ਗੁਰਮੀਤ ਸਿੰਘ ਪਿੰਡ ਕੋਟਭਾਈ ਨੇ ਕੀਤਾ ਹੈ, ਜਿਸ ’ਤੇ ਮੁਕੱਦਮੇ ਵਿਚ ਗੁਰਮੀਤ ਸਿੰਘ ਨੂੰ ਆਰੋਪੀ ਨਾਮਜ਼ਦ ਕੀਤਾ ਗਿਆ ਹੈ। ਜਿਸ ਤੇ ਕਾਰਵਾਈ ਕਰਦੇ ਹੋਏ ਵੱਖ-ਵੱਖ ਟੀਮਾਂ ਗਠਿਤ ਕਰਕੇ ਗੁਰਮੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਦੱਸ ਦੇਈਏ ਕਿ ਸਰਬਜੀਤ ਕੌਰ ਪਿੰਡ ਕੋਟਭਾਈ ਵਿੱਚ ਇਕੱਲੀ ਰਹਿੰਦੀ ਸੀ। ਵੀਰਵਾਰ ਨੂੰ ਅਣਪਛਾਤੇ ਵਿਅਕਤੀ ਨੇ ਉਸ ‘ਤੇ ਹਮਲਾ ਕਰਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਪੁਲਿਸ ਵੱਲੋਂ ਇਸ ਮਾਮਲੇ ਨੂੰ ਹਰ ਪੱਖ ਤੋਂ ਖੰਗਾਲਿਆ ਜਾ ਰਿਹਾ ਹੈ ਅਤੇ ਕੋਈ ਵੀ ਸੰਭਾਵਨਾ ਨਜ਼ਰਅੰਦਾਜ਼ ਨਹੀਂ ਕੀਤੀ ਜਾ ਰਹੀ।
EDITED BY- HARLEEN KAUR




