टॉप न्यूज़

ਪੰਜਾਬ ਕਾਂਗਰਸ ਨੂੰ ਵੱਡਾ ਝਟਕਾ

ਸਾਥੀਆਂ ਸਣੇ 'ਆਪ' 'ਚ ਸ਼ਾਮਲ ਹੋਏ ਕਈ ਆਗੂ

ਪੰਜਾਬ ਦੇ ਮਜੀਠਾ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਸਿਆਸੀ ਗਲਿਆਰੀਆਂ ਵਿੱਚ ਇੱਕ ਵਾਰ ਫਿਰ ਤੋਂ ਹਾਹਾਕਾਰ ਮਚਾ ਦਿੱਤਾ ਹੈ। ਦੱਸ ਦੇਈਏ ਕਿ ਨਗਰ ਕੌਸਲ ਦੀਆਂ ਚੋਣਾਂ ਤੋਂ ਪਹਿਲਾਂ ਕਸਬਾ ਮਜੀਠਾ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਸ਼ਹਿਰ ਦੀ ਵਾਰਡ ਨੰਬਰ 10 ਤੋਜ਼ ਕੀਮਤੀ ਲਾਲ ਪੱਪੂ ਮੱਛੀ ਵਾਲਾ ਅਤੇ ਸਮੂਹ ਰਾਜਪੂਤ ਭਾਈਚਾਰਾ ਆਪਣੇ ਕਈ ਸਾਥੀਆਂ ਸਣੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਆਪ ਵਿੱਚ ਸ਼ਾਮਲ ਹੋਣ ਵਾਲੇ ਇੰਨ੍ਹਾਂ ਪਰਿਵਾਰਾਂ ਦਾ ਹਲਕਾ ਇੰਚਾਰਜ਼ ਤਲਬੀਰ ਸਿੰਘ ਗਿੱਲ ਨੇ ਸਵਾਗਤ ਕੀਤਾ ਅਤੇ ਪਾਰਟੀ ਵਿਚ ਸ਼ਾਮਲ ਹੋਣ ਤੇ ਜੀ ਆਇਆ ਕਿਹਾ ਅਤੇ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਵਾਰਡ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋ ਸੱਤਾ ਵਿਚ ਆਉਣ ਤੋ ਪਹਿਲਾਂ ਸੂਬਾ ਵਾਸੀਆਂ ਨਾਲ ਜਿਹੜੇ ਵਾਅਦੇ ਕੀਤੇ ਸਨ ਉਹ ਚਾਰ ਸਾਲਾਂ ਵਿਚ ਪੂਰੇ ਕਰਕੇ ਇੱਕ ਇਤਿਹਾਸ ਸਿਰਜਿਆ ਹੈ। ਜਿਸ ਤੋ ਸੂਬਾ ਵਾਸੀ ਖੁਸ਼ ਹਨ ਅਤੇ 2027 ਦੀਆਂ ਚੋਣਾ ਵਿਚ ਦੁਬਾਰਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਵਿਚ ਸਰਕਾਰ ਬਣਾਉਣ ਲਈ ਉਤਾਵਲੇ ਹਨ।

ਗਿੱਲ ਨੇ ਅੱਗੇ ਕਿਹਾ ਕਿ ਕਸਬਾ ਮਜੀਠਾ ਵਿਚ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਵਾਸਤੇ ਤੁਸੀ ਨਗਰ ਕੌਸਲ ਮਜੀਠਾ ਦੀਆਂ ਸਾਰੀਆਂ ਸੀਟਾਂ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟਾਂ ਦੇ ਵੱਡੇ ਫਰਕ ਨਾਲ ਜਿਤਾਊ ਅਸੀਂ ਸ਼ਹਿਰ ਦੀ ਕਾਇਆ ਕਲਪ ਕਰਵਾ ਦਵਾਂਗੇ। ਉਨਾਂ ਕਿਹਾ ਕਿ ਸ਼ਹਿਰ ਦੀ ਹਰੇਕ ਵਾਰਡ ਵਿਚ ਬਿਨਾਂ ਕਿਸੇ ਭੇਦਭਾਵ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀਆਂ ਲੋਕਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋ ਪ੍ਰਭਾਵਿਤ ਹੋ ਕੇ ਇਹ ਪਰਿਵਾਰ ਆਮ ਆਦਮੀਂ ਪਾਰਟੀ ਨਾਲ ਜੁੜੇ ਹਨ ਜਿਸ ਨਾਲ ਪਾਰਟੀ ਨੂੰ ਸ਼ਹਿਰ ਵਿਚ ਹੋਰ ਮਜ਼ਬੂਤੀ ਮਿਲੇਗੀ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!