टॉप न्यूज़

ਪੰਜਾਬ ਦੀ ਸਿਆਸਤ ਤੋਂ ਵੱਡੀ ਖਬਰ

ਸੁਖਬੀਰ ਸਿੰਘ ਬਾਦਲ ਵੱਲੋਂ ਜ਼ਿਲ੍ਹਾ ਪ੍ਰਧਾਨ ਤੇ ਉਪ ਪ੍ਰਧਾਨ ਦਾ ਐਲਾਨ

ਪੰਜਾਬ ਦੇ ਸਿਆਸੀ ਜਗਤ ਤੋਂ ਅਹਿਮ ਖਬਰ ਆਈ ਹੈ। ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਦੀ ਤਿਆਰੀਆਂ ਜ਼ੋਰਾਂ ਤੇ ਹਨ, ਇਸ ਵਿਚਾਲੇ ਸ਼ੋਮਣੀ ਅਕਾਲੀ ਦਲ ਵੱਲੋਂ ਕਈ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਕਈ ਹੋਰ ਪਾਰਟੀਆਂ ਦੇ ਆਗੂਆਂ ਨੇ ਅਕਾਲੀ ਦਾ ਪੱਲਾ ਫੜ੍ਹਿਆ ਹੈ। ਇਸ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਅੱਜ ਅਹਿਮ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਦੀ ਉੱਚ ਲੀਡਰਸ਼ਿਪ ਵੱਲੋਂ ਨਵਨੀਤ ਕੁਮਾਰ ਸ਼ਰਮਾ ਨੂੰ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ (ਸ਼ਹਿਰੀ) ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਮਜੀਠਾ ਹਲਕੇ ਨਾਲ ਸਬੰਧਤ ਪਾਰਟੀ ਦੇ ਸੀਨੀਅਰ ਆਗੂ ਸਰਬਜੀਤ ਸਿੰਘ ਸੁਪਾਰੀਵਿੰਡ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਪ ਪ੍ਰਧਾਨ ਬਣਾ ਕੇ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਨ੍ਹਾਂ ਨਿਯੁਕਤੀਆਂ ਦੀ ਜਾਣਕਾਰੀ ਸਾਂਝੀ ਕਰਦਿਆਂ ਪਾਰਟੀ ਲੀਡਰਸ਼ਿਪ ਨੇ ਦੋਵਾਂ ਆਗੂਆਂ ਨੂੰ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਆਪਣੀ ਨਵੀਂ ਭੂਮਿਕਾ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਪਾਰਟੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਇਹ ਨਿਯੁਕਤੀਆਂ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਸਰਗਰਮ ਕਰਨ ਅਤੇ ਆਉਣ ਵਾਲੀਆਂ ਚੁਣੌਤੀਆਂ ਲਈ ਤਿਆਰ ਕਰਨ ਵਿੱਚ ਸਹਾਈ ਹੋਣਗੀਆਂ।

ਦੱਸ ਦਈਏ ਕੁੱਝ ਦਿਨ ਪਹਿਲਾਂ ਹੀ ਅਕਾਲੀ ਦਲ ਵੱਲੋਂ ਆਗੂ ਜਸਬੀਰ ਸਿੰਘ ‘ਜੱਸੀ ਮੰਨਵੀ ’ ਨੂੰ ਅਮਰਗੜ੍ਹ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਅਤੇ ਸੰਦੀਪ ਚੌਧਰੀ ‘ਹਨੀ ਟੌਂਸਾ’ ਨੂੰ ਬਲਾਚੌਰ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਅਕਾਲੀ ਦਲ ਜ਼ਮੀਨੀ ਪੱਧਰ ਉੱਤੇ ਆਪਣੀ ਪਕੜ ਨੂੰ ਮਜ਼ਬੂਤ ਕਰਨ ਦੇ ਲਈ ਨਵੀਆਂ ਰਣਨੀਤੀਆਂ ਅਤੇ ਨਵੇਂ ਚਿਹਰਿਆਂ ਨੂੰ ਪਾਰਟੀ ਦੇ ਨਾਲ ਜੋੜ ਰਹੇ ਹਨ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!