टॉप न्यूज़
ਪੰਜਾਬ ‘ਚ ਹੋਏ ਬੱਸ ਹਾਦਸੇ ਤੋਂ ਬਾਅਦ ਸਰਕਾਰ ਦਾ ਵੱਡਾ ਐਲਾਨ
ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਮੁਆਵਜ਼ੇ ਦਾ ਕੀਤਾ ਐਲਾਨ

ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾਂ ਨੇੜੇ ਪਿੰਡ ਮੈਣ ਮਾਜਰੀ ਵਿਖੇ ਹੋਏ ਬੱਸ ਹਾਦਸੇ ਤੋਂ ਬਾਅਦ ਪੰਜਾਬ ਸਰਕਰ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਬੀਤੇ ਹਫ਼ਤੇ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾਂ ਨੇੜੇ ਪਿੰਡ ਮੈਣ ਮਾਜਰੀ ਵਿਖੇ ਹੋਏ ਦਰਦਨਾਕ ਬੱਸ ਹਾਦਸੇ ਦਾ ਬਹੁਤ ਦੁੱਖ ਹੈ। ਇਸ ਔਖੀ ਘੜੀ ਵਿੱਚ ਅਸੀਂ ਪੀੜਤ ਪਰਿਵਾਰਾਂ ਦੇ ਦੁੱਖ ਵਿੱਚ ਸ਼ਰੀਕ ਹਾਂ। ਇਸ ਹਾਦਸੇ ਦੌਰਾਨ ਜਾਨ ਗਵਾਉਣ ਵਾਲੇ 9 ਮ੍ਰਿਤਕਾਂ ਦੇ ਪਰਿਵਾਰਾਂ ਜਾਂ ਵਾਰਸਾਂ ਨੂੰ ₹2 ਲੱਖ ਰੁਪਏ ਪ੍ਰਤੀ ਮ੍ਰਿਤਕ ਮਾਲੀ ਸਹਾਇਤਾ ਦੇਣ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ, ਹਾਦਸੇ ਵਿੱਚ ਜ਼ਖ਼ਮੀ ਹੋਏ 34 ਵਿਅਕਤੀਆਂ ਨੂੰ ₹50,000/- ਪ੍ਰਤੀ ਜ਼ਖ਼ਮੀ ਦੇ ਹਿਸਾਬ ਨਾਲ ਮਦਦ ਦਿੱਤੀ ਜਾਵੇਗੀ। ਸਾਡੀ ਸਰਕਾਰ ਹਮੇਸ਼ਾ ਆਪਣੇ ਲੋਕਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਪ੍ਰਮਾਤਮਾ ਅੱਗੇ ਸਾਰੇ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕਰਦੇ ਹੈ।
EDITED BY- HARLEEN KAUR




