टॉप न्यूज़

ਪੰਜਾਬ ‘ਚ ਰੇਤ-ਬਜਰੀ ਕਾਰੋਬਾਰੀ ਨੇ ਕੀਤੀ ਆਤਮਹੱਤਿਆ

DSP ਸਣੇ ਇਨ੍ਹਾਂ 'ਤੇ ਲਾਏ ਗੰਭੀਰ ਦੋਸ਼

ਬਠਿੰਡਾ  ਵਿੱਚ ਰੇਤ ਅਤੇ ਬਜਰੀ ਕਾਰੋਬਾਰੀ ਨੇ ਕਥਿਤ ਤੌਰ ‘ਤੇ ਪੈਸਿਆਂ ਲਈ ਤੰਗ ਕੀਤੇ ਜਾਣ ਤੋਂ ਬਾਅਦ ਖੁਦਕੁਸ਼ੀ  ਕਰ ਲਈ। ਇਸ ਮਾਮਲੇ ਵਿੱਚ ਇੱਕ ਡੀਐਸਪੀ, ਉਸਦੇ ਰੀਡਰ ਅਤੇ ਅਦਾਲਤੀ ਕੰਪਲੈਕਸ ਦੇ ਕਰਮਚਾਰੀਆਂ ਸਮੇਤ ਕਈ ਹੋਰ ਵਿਅਕਤੀਆਂ ‘ਤੇ ਦੋਸ਼ ਲਗਾਏ ਗਏ ਹਨ।

ਮ੍ਰਿਤਕ ਦੀ ਪਛਾਣ ‘ਡੀ.ਐਲ. ਐਂਡ ਕੰਪਨੀ’ ਦੇ ਮਾਲਕ ਸੋਨੂੰ ਬਾਂਸਲ ਵਜੋਂ ਹੋਈ ਹੈ। ਪਰਿਵਾਰ ਦਾ ਦੋਸ਼ ਹੈ ਕਿ ਸੋਨੂੰ ਨੇ ਤਹਿਸੀਲ ਕੰਪਲੈਕਸ ਦੇ ਕੁਝ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਤੰਗ ਆ ਕੇ ਜ਼ਹਿਰ ਖਾ ਲਿਆ।

ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਨੇ ਇਨਸਾਫ਼ ਦੀ ਮੰਗ ਕਰਦੇ ਹੋਏ ਸੜਕ ‘ਤੇ ਧਰਨਾ ਦਿੱਤਾ। ਉਨ੍ਹਾਂ ਨੇ ਸਾਰੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਮੌਕੇ ‘ਤੇ ਵੱਡੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ।

ਡੀਐਸਪੀ ਸਿਟੀ-2 ਅਰੁਣ ਮੁੰਡਨ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪਰਿਵਾਰ ਵੱਲੋਂ ਦਰਜ ਕਰਵਾਏ ਗਏ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

EDITED BY- HARLEEN KAUR

 

Related Articles

Leave a Reply

Your email address will not be published. Required fields are marked *

Back to top button
error: Content is protected !!