टॉप न्यूज़
ਰਿਮਾਂਡ ਖਤਮ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਬਾਰੇ ਵੱਡੀ ਖਬਰ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ। ਅੰਮ੍ਰਿਤਪਾਲ ਸਿੰਘ ਦਾ ਅੱਜ ਰਿਮਾਂਡ ਖਤਮ ਹੋ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਨਵੇਂ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ 30 ਅਪ੍ਰੈਲ ਤੱਕ ਜੁਡੀਸ਼ੀਅਲ ਰਿਮਾਂਡ ਉਤੇ ਦਿੱਤਾ ਹੈ। ਅੱਜ 2 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਮੁੜ ਅੰਮ੍ਰਿਤਪਾਲ ਸਿੰਘ ਦੀ ਅਜਨਾਲਾ ਦੀ ਅਦਾਲਤ ਵਿੱਚ ਵੀਡੀਓ ਕਾਨਫਰਸਿੰਗ ਦੇ ਜਰੀਏ ਪੇਸ਼ੀ ਹੋਈ। ਅੰਮ੍ਰਿਤਪਾਲ ਸਿੰਘ ਦੇ ਵਕੀਲ ਰੀਤੂਰਾਜ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਪੁਲਿਸ ਕਿਸੇ ਵੀ ਤਰ੍ਹਾਂ ਦੀ ਕੋਈ ਰਿਕਵਰੀ ਨਹੀਂ ਕਰ ਪਾਈ।




