
ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਹੈ। ਪੰਜਾਬ ਰੋਡਵੇਜ਼, ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ 25 ਮਈ ਤੋਂ 27 ਮਈ ਤੱਕ ਤਿੰਨ ਦਿਨਾਂ ਦੀ ਹੜਤਾਲ ਦਾ ਐਲਾਨ ਕੀਤਾ ਹੈ, ਜਿਸ ਨਾਲ ਇਨ੍ਹਾਂ ਦਿਨਾਂ ਦੌਰਾਨ ਬੱਸ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੀਆਂ।
ਜਾਣਕਾਰੀ ਮੁਤਾਬਕ, ਇੱਕ ਸੂਬਾ ਪੱਧਰੀ ਯੂਨੀਅਨ ਮੀਟਿੰਗ ਵਿੱਚ ਆਗੂਆਂ ਨੇ ਸਰਕਾਰ ‘ਤੇ ਟਰਾਂਸਪੋਰਟ ਵਿਭਾਗ ਦਾ ਨਿੱਜੀਕਰਨ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਬੱਸਾਂ ਨੂੰ ਕਿਲੋਮੀਟਰ ਸਕੀਮ ਤਹਿਤ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਅਸਥਾਈ ਕਾਮਿਆਂ ਨਾਲ ਬੇਇਨਸਾਫ਼ੀ ਕੀਤੀ ਜਾ ਰਹੀ ਹੈ।
ਯੂਨੀਅਨ ਨੇ ਮੰਗ ਕੀਤੀ ਕਿ ਅਸਥਾਈ ਕਾਮਿਆਂ ਨੂੰ ਰੈਗੂਲਰ ਕੀਤਾ ਜਾਵੇ, ਕਿਲੋਮੀਟਰ ਸਕੀਮ ਬੰਦ ਕੀਤੀ ਜਾਵੇ, ਅਤੇ ਅੰਦੋਲਨ ਦੌਰਾਨ ਦਰਜ ਕੀਤੇ ਗਏ ਕੇਸ ਵਾਪਸ ਲਏ ਜਾਣ।
EDITED BY- HARLEEN KAUR



