Uncategorized
ਰੇਲਵੇ ਟ੍ਰੈਕ ‘ਤੇ ਧਮਾਕੇ ਤੋਂ ਬਾਅਦ ਪੰਜਾਬ ਤੋਂ ਦਿੱਲੀ ਜਾਣ ਵਾਲੀਆਂ ਰੇਲਾਂ ਰੱਦ
ਸ਼ੰਭੂ ਨੇੜੇ ਰੇਲਵੇ ਟਰੈਕ ‘ਤੇ ਹੋਏ ਧਮਾਕੇ ਨੇ ਪੰਜਾਬ ਤੋਂ ਦਿੱਲੀ ਜਾਣ ਵਾਲੀਆਂ ਰੇਲਗੱਡੀਆਂ ਨੂੰ ਕਾਫ਼ੀ ਪ੍ਰਭਾਵਿਤ ਕੀਤਾ ਹੈ। ਸੂਤਰਾਂ ਅਨੁਸਾਰ, ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਰੇਲਵੇ ਪ੍ਰਸ਼ਾਸਨ ਨੇ ਕਈ ਰੇਲਗੱਡੀਆਂ ਨੂੰ ਰੱਦ ਕਰ ਦਿੱਤਾ ਹੈ ਅਤੇ ਕੁਝ ਰੇਲਾਂ ਦੇ ਰੂਟ ਵਿੱਚ ਬਦਲਾਅ ਕਰ ਦਿੱਤਾ ਹੈ।
ਰੇਲਵੇ ਅਧਿਕਾਰੀਆਂ ਅਨੁਸਾਰ, ਇਹ ਫੈਸਲਾ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਰੇਲਵੇ ਪੁਲਿਸ, ਆਰਪੀਐਫ ਅਤੇ ਫੋਰੈਂਸਿਕ ਟੀਮਾਂ ਘਟਨਾ ਸਥਾਨ ‘ਤੇ ਘਟਨਾ ਦੀ ਜਾਂਚ ਕਰ ਰਹੀਆਂ ਹਨ।
ਟਰੈਕ ਦੀ ਮੁਰੰਮਤ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਥਿਤੀ ਆਮ ਹੋਣ ਤੋਂ ਬਾਅਦ ਹੀ ਰੇਲਗੱਡੀਆਂ ਦਾ ਸੰਚਾਲਨ ਮੁੜ ਸ਼ੁਰੂ ਹੋਵੇਗਾ। ਯਾਤਰੀਆਂ ਨੂੰ ਯਾਤਰਾ ਕਰਨ ਤੋਂ ਪਹਿਲਾਂ ਆਪਣੀਆਂ ਰੇਲਗੱਡੀਆਂ ਦੀ ਸਥਿਤੀ ਦੀ ਜਾਂਚ ਕਰਨ ਦੀ ਸਲਾਹ ਦਿੱਤੀ ਗਈ ਹੈ।
EDITED BY- HARLEEN KAUR


