
ਪੰਜਾਬ ਵਿਚ ਚੋਣਾਂ ਨੂੰ ਲੈਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਆਏ ਦਿਨ ਕੋਈ ਨਾ ਕੋਈ ਆਗੂ ਇਕ ਪਾਰਟੀ ਨੂੰ ਛੱਡਕੇ ਦੂਜੀ ਪਾਰਟੀ ਵਿਚ ਸ਼ਾਮਲ ਹੁੰਦਾ ਨਜ਼ਰ ਆਉਂਦਾ ਹੈ। ਇਸੇ ਦੌਰਾਨ ਇਕ ਹੋਰ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਜ਼ੀਰਕਪੁਰ ਤੋਂ ਸੀਨੀਅਰ ਆਗੂ ਨੇ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਦਾਮਨ ਥਾਮ ਲਿਆ ਹੈ। ਇਸ ਤਬਦੀਲੀ ਨੂੰ ਆਉਣ ਵਾਲੀਆਂ ਸਥਾਨਕ ਨਿਗਮ ਚੋਣਾਂ ਤੋਂ ਪਹਿਲਾਂ ਅਹਿਮ ਮੰਨਿਆ ਜਾ ਰਿਹਾ ਹੈ।
ਪਾਰਟੀ ਸਰੋਤਾਂ ਮੁਤਾਬਕ, ਉਕਤ ਆਗੂ ਨੇ ਭਾਜਪਾ ਦੇ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਦੱਸ ਦਈਏ ਕਿ ਸਾਬਕਾ ਵਿਧਾਇਕ ਐਨ ਕੇ ਸ਼ਰਮਾ ਦੇ ਖਾਸਮਖਾਸ MC ਹਵਾ ਸਿੰਘ ਅਤਰੀ ਅਤੇ MC ਜਗਦੇਵ ਸਿੰਘ ਨੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿਚ BJP ਦਾ ਪੱਲਾ ਫੜ ਲਿਆ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਹ ਦੇਸ਼ ਦੀ ਤਰੱਕੀ ਅਤੇ ਰਾਜ ਦੇ ਵਿਕਾਸ ਲਈ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਹ ਫੈਸਲਾ ਲਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਹ ਲੋਕਾਂ ਦੀ ਸੇਵਾ ਨੂੰ ਪਹਿਲ ਦੇਣਗੇ ਅਤੇ ਭਾਜਪਾ ਨੂੰ ਮਜ਼ਬੂਤ ਕਰਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ।
ਦੂਜੇ ਪਾਸੇ, ਭਾਜਪਾ ਦੇ ਆਗੂਆਂ ਨੇ ਨਵੇਂ ਸ਼ਾਮਿਲ ਹੋਏ ਨੇਤਾ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਸ ਨਾਲ ਪਾਰਟੀ ਨੂੰ ਜ਼ੀਰਕਪੁਰ ਖੇਤਰ ਵਿੱਚ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਨਗਰ ਨਿਗਮ ਅਤੇ ਸਥਾਨਕ ਚੋਣਾਂ ਵਿੱਚ ਭਾਜਪਾ ਮਜ਼ਬੂਤ ਪ੍ਰਦਰਸ਼ਨ ਕਰੇਗੀ।
EDITED BY- HARLEEN KAUR




