टॉप न्यूज़
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਵੱਲੋਂ 5 ਮਈ ਨੂੰ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਸੱਤ ਰਾਜ ਸਭਾ ਮੈਂਬਰਾਂ, ਜਿਨ੍ਹਾਂ ਵਿੱਚ ਪੰਜਾਬ ਦੇ 6 ਮੈਂਬਰ ਵੀ ਸ਼ਾਮਲ ਹਨ, ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਪਾਰਟੀ ਬਦਲਣ ਦਾ ਮੁੱਦਾ ਉਠਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਲੋਕਾਂ ਦੇ ਫਤਵੇ ਨਾਲ ਵਿਸ਼ਵਾਸਘਾਤ ਦੇ ਬਰਾਬਰ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਨੂੰ ਰਾਸ਼ਟਰਪਤੀ ਭਵਨ ਤੋਂ ਪੁਸ਼ਟੀ ਹੋ ਗਈ ਹੈ ਅਤੇ 5 ਮਈ ਨੂੰ ਅਸੀਂ ਭਾਰਤ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਸੱਤ ਸੰਸਦ ਮੈਂਬਰਾਂ, ਜਿਨ੍ਹਾਂ ਵਿੱਚ ਪੰਜਾਬ ਦੇ ਛੇ ਮੈਂਬਰ ਵੀ ਸ਼ਾਮਲ ਹਨ, ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਪਾਰਟੀ ਬਦਲਣ ਦਾ ਮੁੱਦਾ ਉਠਾਵਾਂਗੇ। ਇਹ ਸੰਸਦ ਮੈਂਬਰ ਜਿਨ੍ਹਾਂ ਨੇ ਲੋਕਾਂ ਦੇ ਫਤਵੇ ਨਾਲ ਵਿਸ਼ਵਾਸਘਾਤ ਕੀਤਾ ਹੈ, ਕਿਸੇ ਵੀ ਰਹਿਮ ਦੇ ਹੱਕਦਾਰ ਨਹੀਂ ਹਨ ਕਿਉਂਕਿ ਉਹ ਪੰਜਾਬ ਅਤੇ ਪੰਜਾਬੀਆਂ ਦੇ ਗੱਦਾਰ ਹਨ।”
ਉਨ੍ਹਾਂ ਅੱਗੇ ਕਿਹਾ, “ਜੋ ਲੋਕ ਇਸ ਦਲ ਬਦਲੀ ਨੂੰ ਅੱਜ-ਕੱਲ੍ਹ ਦਾ ਰੁਝਾਨ ਜਾਂ ਪਰੰਪਰਾ ਦੱਸ ਰਹੇ ਹਨ, ਉਹ ਲੋਕਾਂ ਦੇ ਫਤਵੇ ਪ੍ਰਤੀ ਇਸ ਗੰਭੀਰ ਅਣਦੇਖੀ ਨੂੰ ਜਾਇਜ਼ ਠਹਿਰਾ ਰਹੇ ਹਨ। ਇਹ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਅਜਿਹਾ ਲੱਗਦਾ ਹੈ, ਇਸ ਤਰ੍ਹਾਂ ਦੀ ਬਿਆਨਬਾਜ਼ੀ ਕਰਨ ਵਾਲੇ ਲੋਕ ਆਪਣੀ ਵਫ਼ਾਦਾਰੀ ਬਦਲਣ ਦੀ ਤਿਆਰੀ ਕਰ ਰਹੇ ਹਨ।”
EDITED BY- HARLEEN KAUR



