टॉप न्यूज़

MP ਅੰਮ੍ਰਿਤਪਾਲ ਸਿੰਘ 2 ਦਿਨਾਂ ਦੇ ਪੁਲਿਸ ਰਿਮਾਂਡ ‘ਤੇ

ਅਜਨਾਲਾ ਮਾਮਲੇ 'ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਉਨ੍ਹਾਂ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਇਹ ਜਾਣਕਾਰੀ ਅੰਮ੍ਰਿਤਪਾਲ ਸਿੰਘ ਦੇ ਕੇਸ ਦੀ ਕਾਨੂੰਨੀ ਪੈਰਵੀ ਕਰ ਰਹੇ ਐਡਵੋਕੇਟ ਕਰਮਵੀਰ ਸਿੰਘ ਨੇ ਦਿੱਤੀ।

ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਟੀਮ 21 ਅਪ੍ਰੈਲ ਨੂੰ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਪਹੁੰਚੀ ਸੀ, ਜਿੱਥੇ ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਬੰਦ ਹੈ। ਹਾਲਾਂਕਿ NSA ਅਧੀਨ ਉਨ੍ਹਾਂ ਦੀ ਨਜ਼ਰਬੰਦੀ ਕੱਲ੍ਹ 22 ਅਪ੍ਰੈਲ ਨੂੰ ਖਤਮ ਹੋ ਗਈ ਸੀ ਪਰ ਪੁਲਿਸ ਹੁਣ ਇਸ ਪੁਰਾਣੇ ਮਾਮਲੇ ਵਿੱਚ ਅੱਗੇ ਦੀ ਕਾਰਵਾਈ ਤੇਜ਼ ਕਰ ਰਹੀ ਹੈ।

ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਰਿਤੁਰਾਜ ਸਿੰਘ ਨੇ ਕਿਹਾ ਕਿ NSA ਖਤਮ ਹੋ ਚੁੱਕਾ ਹੈ ਪਰ FIR ਨੰਬਰ 39 ਤਹਿਤ ਕਾਨੂੰਨੀ ਕਾਰਵਾਈ ਜਾਰੀ ਹੈ। ਇਸ ਮਾਮਲੇ ਵਿੱਚ ਧਾਰਾ 307 ਸਮੇਤ ਕਈ ਗੰਭੀਰ ਆਰੋਪ ਦਰਜ ਹਨ। ਉਨ੍ਹਾਂ ਦੇ ਅਨੁਸਾਰ ਇਸ ਮਾਮਲੇ ਵਿੱਚ ਸ਼ਾਮਲ ਹੋਰ ਸਾਥੀ ਪਹਿਲਾਂ ਹੀ ਅਦਾਲਤ ਵਿੱਚ ਪੇਸ਼ ਹੋ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਨੂੰ ਅਪ੍ਰੈਲ 2023 ਵਿੱਚ ਮੋਗਾ ਦੇ ਰੋਡੇ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਫਰਵਰੀ 2023 ਵਿੱਚ ਅਜਨਾਲਾ ਪੁਲਿਸ ਸਟੇਸ਼ਨ ਵਿੱਚ ਇੱਕ ਵੱਡਾ ਵਿਵਾਦ ਹੋਇਆ ਸੀ ਜਦੋਂ ਅੰਮ੍ਰਿਤਪਾਲ ਅਤੇ ਉਸਦੇ ਸਮਰਥਕ ਬੈਰੀਕੇਡ ਤੋੜ ਕੇ ਸਟੇਸ਼ਨ ਵਿੱਚ ਦਾਖਲ ਹੋਏ ਸਨ। ਪੁਲਿਸ ਅਤੇ ਸਮਰਥਕਾਂ ਵਿਚਕਾਰ ਝੜਪ ਵੀ ਹੋਈ ਸੀ, ਜਿਸਦਾ ਉਦੇਸ਼ ਕਥਿਤ ਤੌਰ ‘ਤੇ ਇੱਕ ਗ੍ਰਿਫਤਾਰ ਸਾਥੀ ਨੂੰ ਛੁਡਾਉਣਾ ਸੀ।

ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਸਮੇਤ 41 ਲੋਕਾਂ ਵਿਰੁੱਧ ਕਤਲ ਦੀ ਕੋਸ਼ਿਸ਼, ਸਰਕਾਰੀ ਕਰਮਚਾਰੀਆਂ ‘ਤੇ ਹਮਲਾ, ਅਪਰਾਧਿਕ ਸਾਜ਼ਿਸ਼ ਅਤੇ ਦੰਗਾ ਕਰਨ ਸਮੇਤ ਗੰਭੀਰ ਆਰੋਪ ਦਰਜ ਕੀਤੇ ਗਏ ਹਨ। ਪੁਲਿਸ ਅਨੁਸਾਰ ਅੰਮ੍ਰਿਤਪਾਲ ਇਸ ਮਾਮਲੇ ਵਿੱਚ ਮੁੱਖ ਆਰੋਪੀ ਹੈ। ਹੁਣ ਉਸਦੀ ਪੇਸ਼ੀ ਅਤੇ ਸੰਭਾਵਿਤ ਰਿਮਾਂਡ ਨਾਲ ਇਸ ਮਾਮਲੇ ਵਿੱਚ ਕਾਨੂੰਨੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਆਉਣ ਦੀ ਉਮੀਦ ਹੈ। ਇਸ ਤੋਂ ਇਲਾਵਾ ਇਹ ਮਾਮਲਾ ਆਉਣ ਵਾਲੇ ਸਮੇਂ ਵਿੱਚ ਰਾਜਨੀਤਿਕ ਤੌਰ ‘ਤੇ ਵੀ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!