
ਅੰਮ੍ਰਿਤਪਾਲ ਸਿੰਘ ‘ਤੇ ਲੱਗੇ NSA ਦੀ ਮਿਆਦ ਅੱਜ ਖ਼ਤਮ ਹੋ ਗਈ ਹੈ। ਕੱਲ੍ਹ ਅਜਨਾਲਾ ਦੀ ਅਦਾਲਤ ਵਿੱਚ VC ਰਾਹੀਂ ਪੇਸ਼ੀ ਹੋਵੇਗੀ। ਸਾਂਸਦ ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਰੀਤੂਰਾਜ ਸਿੰਘ ਨੇ ਦੱਸਿਆ ਕਿ ਸਾਂਸਦ ਅੰਮ੍ਰਿਤਪਾਲ ਸਿੰਘ ‘ਤੇ ਜੋ NSA ਲੱਗੀ ਸੀ ਉਹ ਖਤਮ ਹੋ ਚੁੱਕੀ ਹੈ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਇੱਕ ਰਿਟ ਪਾਈ ਗਈ ਸੀ ਕਿ ਅੰਮ੍ਰਿਤਪਾਲ ਸਿੰਘ ਦੀ ਇਨਵੈਸਟੀਗੇਸ਼ਨ ਅਸਾਮ ਰਹਿ ਕੇ ਹੀ 39 ਨੰਬਰ ਐਫਆਈਆਰ ਵਿੱਚ ਜੁਆਇਨ ਕਰਵਾਈ ਜਾਵੇ। ਜਿਸ ਦੇ ਤਹਿਤ ਹਾਈਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਨੂੰ ਸਵੀਕਾਰ ਕੀਤਾ ਸੀ, ਜਿਸ ਤੋਂ ਬਾਅਦ ਪੰਜਾਬ ਪੁਲਿਸ ਦੀ ਇੱਕ ਟੀਮ ਅਸਾਮ ਦੀ ਡਿਬਰੁਗੜ੍ਹ ਜੇਲ੍ਹ ਵਿੱਚ ਪਹੁੰਚੀ ਹੈ, ਜਿੱਥੇ ਕੱਲ੍ਹ ਅੰਮ੍ਰਿਤਪਾਲ ਸਿੰਘ ਦੀ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਅਜਨਾਲਾ ਦੀ ਅਦਾਲਤ ਵਿੱਚ ਪੇਸ਼ੀ ਕਰਵਾਈ ਜਾਵੇਗੀ।
EDITED BY- HARLEEN KAUR



