टॉप न्यूज़

ਪੰਜਾਬ ‘ਚ ਇਸ ਵਾਰ ਕਿਸ ਤਰੀਕ ਤੋਂ ਸ਼ੁਰੂ ਹੋ ਰਹੀਆਂ ਗਰਮੀਆਂ ਦੀਆਂ ਛੁੱਟੀਆਂ?

ਇਸ ਵਾਰ ਭਾਰਤ ਵਿਚ ਕਹਿਰ ਦੀ ਗਰਮੀ ਦੀ ਭਵਿੱਖਬਾਣੀ ਕੀਤੀ ਗਈ ਹੈ। ਪੂਰੇ ਉਤਰੀ ਭਾਰਤ ਵਿਚ ਮੌਸਮ ਇਕਦਮ ਬਦਲ ਗਿਆ ਹੈ। ਮੌਸਮ ਵਿਭਾਗ ਨੇ ਆਉਂਦੇ ਦਿਨਾਂ ਬਾਰੇ ਵੱਡੀ ਭਵਿੱਖਬਾਣੀ ਕੀਤੀ ਹੈ।
ਪੰਜਾਬ ਵਿੱਚ ਮੌਸਮ ਦੇ ਤੇਵਰ ਲਗਾਤਾਰ ਬਦਲ ਰਹੇ ਹਨ। ਇੱਕ ਪਾਸੇ ਜਿੱਥੇ ਪਾਰੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਨੇ ਸੂਬੇ ਦੇ ਕਈ ਹਿੱਸਿਆਂ ਵਿੱਚ ਅਚਾਨਕ ਤੇਜ਼ ਹਨੇਰੀ ਅਤੇ ਬਿਜਲੀ ਕੜਕਣ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਆਖਿਆ ਹੈ ਕਿ ਅਗਲੇ ਹਫਤੇ ਤੋਂ ਮੌਸਮ ਵਿਚ ਵੱਡਾ ਬਦਲਾਅ ਆਉਣ ਵਾਲਾ ਹੈ। ਪਾਰਾ ਇਕਦਮ ਸਿਖਰ ਵੱਲ ਜਾਵੇਗਾ। ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਅਜਿਹੇ ਵਿਚ ਸਕੂਲੀ ਬੱਚਿਆਂ ਦੀਆਂ ਮੁਸ਼ਕਲਾਂ ਵਧਣ ਵਾਲੀਆਂ ਹਨ। ਹਾਲਾਤ ਨੂੰ ਵੇਖਦੇ ਹੋਏ ਕਈ ਸੂਬਿਆਂ ਵਿਚ ਇਸ ਵਾਰ ਸਮੇਂ ਤੋਂ ਪਹਿਲਾਂ ਛੁੱਟੀਆਂ ਦਾ ਐਲਾਨ ਕਰਨ ਦਾ ਫੈਸਲਾ ਕੀਤਾ ਹੈ।
ਕਈ ਸੂਬਿਆਂ ਨੇ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਅਜਿਹੇ ਹਾਲਾਤ ਵਿਚ ਪੰਜਾਬ ਵਿਚ ਵੀ ਉਮੀਦ ਕੀਤੀ ਜਾ ਰਹੀ ਹੈ ਸਰਕਾਰ ਇਸ ਸਬੰਧੀ ਕੋਈ ਫੈਸਲਾ ਲੈ ਸਕਦੀ ਹੈ। ਇਸ ਵਾਰ ਛੁੱਟੀਆਂ ਵਿਚ ਵਾਧਾ ਕਰਨ ਦੀ ਵੀ ਸੰਭਾਵਨਾ ਹੈ। ਚੇਤੇ ਰਹੇ ਕਿ ਪਿਛਲੀ ਵਾਰ ਪੰਜਾਬ ਵਿਚ ਇਕਦਮ ਵਧੀ ਗਰਮੀ ਦੇ ਮੱਦੇਨਜ਼ਰ ਰਾਜ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ 2 ਜੂਨ ਤੋਂ 30 ਜੂਨ, 2025 ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਕਰ ਦਿੱਤੇ ਗਏ ਸਨ। ਹਾਲਾਂਕਿ ਇਸ ਤੋਂ ਪਿਛਲੇ ਵਰ੍ਹੇ ਇਹ ਛੁੱਟੀਆਂ ਮਈ ਮਹੀਨੇ ਹੋ ਗਈਆਂ ਸਨ। ਹੁਣ ਇਹੀ ਚਰਚਾ ਹੈ ਕਿ ਜੇਕਰ ਮੌਸਮ ਦੇ ਅਜਿਹੇ ਹੀ ਤੇਵਰ ਰਹੇ ਤਾਂ ਇਸ ਵਾਰ ਮਈ ਦੇ ਅਖੀਰ ਵਿਚ ਛੁੱਟੀਆਂ ਦਾ ਐਲਾਨ ਕੀਤਾ ਜਾ ਸਕਦਾ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਇਸ ਸਾਲ ਛੁੱਟੀਆਂ ਬਾਰੇ ਅਜੇ ਕੋਈ ਅਧਿਕਾਰਿਤ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!