
ਲੁਧਿਆਣਾ ਦੇ ਪਾਇਲ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਗੈਂਗਸਟਰ ਡੋਨੀ ਬਲ ਵੱਲੋਂ ਇੱਕ ਵਿਦੇਸ਼ੀ ਨੰਬਰ ਤੋਂ ਕਾਲ ਕਰਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਇਸ ਤੋਂ ਬਾਅਦ ਪਾਇਲ ਵਿੱਚ ਵਿਧਾਇਕ ਦੇ ਕਰੀਬੀ ਦੀ ਦੁਕਾਨ ‘ਤੇ ਗੋਲੀਬਾਰੀ ਕੀਤੀ।
ਲਗਾਤਾਰ ਮਿਲ ਰਹੀਆਂ ਧਮਕੀਆਂ ਤੋਂ ਬਾਅਦ, ਵਿਧਾਇਕ ਗਿਆਸਪੁਰਾ ਨੇ ਹੁਣ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖਿਆ ਹੈ, ਜਿਸ ਵਿੱਚ ਆਪਣੀ ਅਤੇ ਆਪਣੇ ਸਾਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਸਮੇਤ ਕਈ ਮੰਗਾਂ ਕੀਤੀਆਂ ਹਨ।
EDITED BY- HARLEEN KAUR




