टॉप न्यूज़

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕੁਲਤਾਰ ਸੰਧਵਾਂ ਨੂੰ ਕੀਤਾ ਤਲਬ

8 ਮਈ ਨੂੰ ਪੇਸ਼ ਹੋਣ ਦਾ ਆਦੇਸ਼

ਪੰਥਕ ਸਿਆਸਤ ਤੇ ਧਾਰਮਿਕ ਹਲਕਿਆਂ ਤੋਂ ਇਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਇਹ ਅਹਿਮ ਫੈਸਲਾ ਪੰਥਕ ਇਕੱਤਰਤਾ ਦੌਰਾਨ ਲਿਆ ਗਿਆ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਥਕ ਇਕੱਤਰਤਾ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਹ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਬੇਅਦਬੀ ਕਾਨੂੰਨ ਵਰਗੇ ਸੰਵੇਦਨਸ਼ੀਲ ਮੁੱਦੇ ‘ਤੇ ਵਿਧਾਨ ਸਭਾ ‘ਚ ਕਾਨੂੰਨ ਬਣਾਉਣ ਤੋਂ ਪਹਿਲਾਂ ਪੰਥ ਦੀ ਰਾਇ ਜਾਂ ਇਜਾਜ਼ਤ ਨਹੀਂ ਲਈ ਗਈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ, ‘ਪੰਥ ਦੀ ਇਜਾਜ਼ਤ ਤੋਂ ਬਗੈਰ ਬੇਅਦਬੀ ਕਾਨੂੰਨ ਕਿਵੇਂ ਬਣਿਆ? ਇਸ ਗੰਭੀਰ ਮੁੱਦੇ ‘ਤੇ ਅਸੀਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੋਂ ਜਵਾਬ ਮੰਗਾਂਗੇ। ਉਨ੍ਹਾਂ ਨੂੰ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਆਪਣਾ ਪੱਖ ਰੱਖਣਾ ਪਵੇਗਾ।’
ਇਸ ਫੈਸਲੇ ਤੋਂ ਬਾਅਦ ਪੰਜਾਬ ਦੀ ਸਿਆਸਤ ‘ਚ ਹਲਚਲ ਤੇਜ਼ ਹੋ ਗਈ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ 8 ਮਈ ‘ਤੇ ਟਿਕੀਆਂ ਹੋਈਆਂ ਹਨ ਕਿ ਸਪੀਕਰ ਸੰਧਵਾਂ ਇਸ ਤਲਬੀ ‘ਤੇ ਕੀ ਪ੍ਰਤੀਕਿਰਿਆ ਦਿੰਦੇ ਹਨ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!