टॉप न्यूज़

ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ

ਫਰੀਦਕੋਟ ਦੇ ਸੁਖਨਵਾਲਾ ਪਿੰਡ ਦੇ ਬੀਏ ਪਹਿਲੇ ਸਾਲ ਦੇ ਵਿਦਿਆਰਥੀ ਯੋਗੇਸ਼ ਸ਼ਰਮਾ ਨੇ ਮਾਨਸਿਕ ਪਰੇਸ਼ਾਨੀ ਕਾਰਨ ਸਰਹਿੰਦ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਯੋਗੇਸ਼ ਨੇ 25 ਅਪ੍ਰੈਲ, 2026 ਨੂੰ ਨਹਿਰ ਵਿੱਚ ਛਾਲ ਮਾਰ ਦਿੱਤੀ ਸੀ ਅਤੇ ਉਸ ਦੀ ਲਾਸ਼ 2 ਮਈ ਨੂੰ ਫਾਜ਼ਿਲਕਾ ਦੇ ਨੇੜੇ ਅਬੋਹਰ ਬ੍ਰਾਂਚ ਤੋਂ ਬਰਾਮਦ ਹੋਈ ਸੀ। ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ ਅਤੇ ਪੁਲਿਸ ਨੇ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੇ ਪਿਤਾ ਗੁਰਸੇਵਕ ਪਾਲ ਦੀ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਮੋਗਾ ਦੇ ਗੁਰੂ ਤੇਗ ਬਹਾਦਰਗੜ੍ਹ ਪਿੰਡ ਦੇ ਗੁਰੂ ਨਾਨਕ ਸਰਕਾਰੀ ਕਾਲਜ ਦੇ ਅਧਿਆਪਕ ਹਰਦੀਪ ਸਿੰਘ ਬਰਾੜ ਵਿਰੁੱਧ ਮਾਮਲਾ ਦਰਜ ਕੀਤਾ ਹੈ।

ਦੋਸ਼ੀ ਅਧਿਆਪਕ ‘ਤੇ ਵਿਦਿਆਰਥੀ ਨੂੰ ਤੰਗ ਕਰਨ ਅਤੇ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਦੋਸ਼ੀ ਅਧਿਆਪਕ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਟੀਮਾਂ ਹੁਣ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੀਆਂ ਹਨ।

EDITED BY- HARLEEN KAUR

 

Related Articles

Leave a Reply

Your email address will not be published. Required fields are marked *

Back to top button
error: Content is protected !!