टॉप न्यूज़

ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ

ਮੁੱਖ ਸ਼ੂਟਰ ਆਦਿਤਿਆ ਕਪੂਰ ਉਰਫ਼ ਮੱਖਣ ਗ੍ਰਿਫਤਾਰ

ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਪੁਲਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਇਸ ਕਤਲਕਾਂਡ ਦੇ ਮੁੱਖ ਸ਼ੂਟਰ ਆਦਿਤਿਆ ਕਪੂਰ ਉਰਫ਼ ਮੱਖਣ ਨੂੰ ਤ੍ਰਿਪੁਰਾ ਸੂਬੇ ਦੀ ਰਾਜਧਾਨੀ ਅਗਰਤਾਲਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।  ਆਦਿੱਤਿਆ ਫ਼ਰਾਰ ਚੱਲ ਰਿਹਾ ਸੀ, ਜਿਸ ਨੂੰ ਆਖਿਰਕਾਰ ਕਾਬੂ ਕਰ ਲਿਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਆਦਿਤਿਆ ਕਪੂਰ ਉਰਫ਼ ਮੱਖਣ ਨੂੰ ਪੰਜਾਬ ਏ.ਜੀ.ਟੀ.ਐੱਫ. ਵਲੋਂ ਤ੍ਰਿਪੁਰਾ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੀ ਸਹਾਇਤਾ ਨਾਲ ਟ੍ਰੇਸ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਰਾਣਾ ਬਲਾਚੋਰੀਆ ਦੀ ਹੱਤਿਆ ਦੇ ਮਾਮਲੇ ਵਿਚ ਸ਼ਾਮਲ ਮੁੱਖ ਸ਼ੂਟਰਾਂ ਵਿੱਚੋਂ ਇੱਕ ਹੈ।

ਪੁਲਿਸ ਵਲੋਂ ਗ੍ਰਿਫ਼ਤਾਰ ਮੁਲਜ਼ਮ ਨੂੰ ਪੰਜਾਬ ਲਿਆਂਦਾ ਜਾਵੇਗਾ, ਜਿੱਥੇ ਉਸਦਾ ਅਦਾਲਤ ਤੋਂ ਪੁਲਿਸ ਰਿਮਾਂਡ ਹਾਸਲ ਕਰਕੇ ਅਗਲੀ ਪੁੱਛਗਿੱਛ ਕੀਤੀ ਜਾਵੇਗੀ। ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਇਹ ਕਾਰਵਾਈ ਹਾਈ-ਪ੍ਰੋਫਾਈਲ ਕਤਲ ਤੋਂ ਲਗਭਗ ਚਾਰ ਮਹੀਨੇ ਬਾਅਦ, ਐਸਪੀ ਬਿਕਰਮ ਬਰਾੜ ਦੀ ਨਿਗਰਾਨੀ ਹੇਠ ਕੀਤੀ ਗਈ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!