टॉप न्यूज़
ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਹਲਚਲ ਹੋਈ ਤੇਜ਼
100 ਪਰਿਵਾਰਾਂ ਨੇ AAP ਛੱਡ ਫੜਿਆ ਅਕਾਲੀ ਦਲ ਦਾ ਪੱਲਾ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਹਲਚਲ ਤੇਜ਼ ਹੋ ਗਈ ਹੈ। ਜਗਰਾਓਂ ਹਲਕੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪਿੰਡ ਕੋਠੇ ਅੱਠ ਚੱਕ ਦੇ ਕਰੀਬ 100 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫੈਸਲਾ ਕਰ ਲਿਆ ਹੈ। ਇਸ ਘਟਨਾ ਨੂੰ ਸਥਾਨਕ ਪੱਧਰ ‘ਤੇ ਇੱਕ ਮਹੱਤਵਪੂਰਨ ਸਿਆਸੀ ਮੋੜ ਵਜੋਂ ਵੇਖਿਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਮੁਤਾਬਕ ਇਹ ਸ਼ਮੂਲੀਅਤ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਐੱਸ. ਆਰ. ਕਲੇਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਫੈਸਲਾ ਪਿੰਡ ਦੇ ਵਿਕਾਸ ਅਤੇ ਲੋਕਾਂ ਦੇ ਹੱਕਾਂ ਦੀ ਰੱਖਿਆ ਵੱਲ ਇੱਕ ਮਜ਼ਬੂਤ ਕਦਮ ਹੈ।
EDITED BY- HARLEEN KAUR




