टॉप न्यूज़

ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖਬਰ

ਪ੍ਰਸ਼ਾਸਨ ਨੇ ਲਿਆ ਸਖ਼ਤ ਫੈਸਲਾ

ਪੰਜਾਬ ਵਿੱਚ ਮਹਿਲਾਂ ਅਧਿਆਪਕਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਲਈ ਵੱਡਾ ਫੈਸਲਾ ਲਿਆ ਹੈ। ਜਿਸਦੇ ਚੱਲਦੇ ਹੁਣ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪਏਗਾ। ਦਰਅਸਲ, ਜਨਗਣਨਾ ਡਿਊਟੀ ਨੂੰ ਲੈ ਕੇ ਅਧਿਆਪਕਾਂ ਨੂੰ ਵੱਧਦੀਆਂ ਸਮੱਸਿਆਵਾਂ ਵਿਚਕਾਰ ਸੰਯੁਕਤ ਅਧਿਆਪਕ ਐਸੋਸੀਏਸ਼ਨ (ਜੇ. ਟੀ. ਏ.) ਅਤੇ ਪ੍ਰਸ਼ਾਸਨ ਵਿਚਕਾਰ ਹੋਈ ਮੀਟਿੰਗ ਨੇ ਕੁੱਝ ਰਾਹਤ ਦਿੱਤੀ ਹੈ। ਪ੍ਰਸ਼ਾਸਨ ਨੇ ਗੰਭੀਰਤਾ ਦਿਖਾਉਂਦਿਆਂ ਮਹਿਲਾ ਅਧਿਆਪਕਾਂ ਦੀ ਸੁਰੱਖਿਆ ਅਤੇ ਦੋਹਰੀ ਡਿਊਟੀ ਦੇ ਮੁੱਦੇ ’ਤੇ ਠੋਸ ਕਦਮ ਚੁੱਕਣ ਦਾ ਭਰੋਸਾ ਦਿੱਤਾ ਹੈ, ਜੋ ਆਉਣ ਵਾਲੇ ਦਿਨਾਂ ’ਚ ਅਧਿਆਪਕਾਂ ਨੂੰ ਮਹੱਤਵਪੂਰਨ ਰਾਹਤ ਪ੍ਰਦਾਨ ਕਰ ਸਕਦਾ ਹੈ। ਐਸੋਸੀਏਸ਼ਨ ਦੇ ਵਫ਼ਦ ਨੇ ਸੋਮਵਾਰ ਚੰਡੀਗੜ੍ਹ ਦੇ ਡੀ. ਸੀ. ਨਿਸ਼ਾਂਤ ਯਾਦਵ ਨਾਲ ਮੁਲਾਕਾਤ ਕੀਤੀ ਅਤੇ ਜਨਗਣਨਾ ਡਿਊਟੀ ਦੌਰਾਨ ਅਧਿਆਪਕਾਂ ਦੀਆਂ ਮੁਸ਼ਕਲਾਂ ਨੂੰ ਚੁੱਕਿਆ।

ਜਾਣਕਾਰੀ ਲਈ ਦੱਸ ਦੇਈਏ ਕਿ ਇਸ ’ਚ ਮਹਿਲਾ ਅਧਿਆਪਕਾਂ ਦੀ ਸੁਰੱਖਿਆ, ਖੇਤਰ ’ਚ ਮੁਸ਼ਕਲਾਂ ਤੇ ਸਕੂਲ ਡਿਊਟੀਆਂ ਦੇ ਦੋਹਰੇ ਬੋਝ ਦੇ ਮੁੱਦੇ ਖ਼ਾਸ ਤੌਰ ’ਤੇ ਪ੍ਰਮੁੱਖ ਸਨ। ਪ੍ਰਸ਼ਾਸਨ ਨੇ ਇਨ੍ਹਾਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਕਾਰਵਾਈ ਦਾ ਨਿਰਦੇਸ਼ ਦਿੱਤਾ ਹੈ। ਵਧੀਕ ਡਿਪਟੀ ਕਮਿਸ਼ਨਰ (ਏ. ਡੀ. ਸੀ.) ਅਮਨਦੀਪ ਭੱਟੀ ਨਾਲ ਮੀਟਿੰਗ ’ਚ ਮਹਿਲਾ ਅਧਿਆਪਕਾਂ ਦੀ ਸੁਰੱਖਿਆ ਅਤੇ ਕੰਮ ਕਰਨ ਦੀਆਂ ਸਥਿਤੀਆਂ ਬਾਰੇ ਵਿਸਥਾਰ ’ਚ ਚਰਚਾ ਕੀਤੀ ਗਈ। ਪ੍ਰਸ਼ਾਸਨ ਨੇ ਐਸੋਸੀਏਸ਼ਨ ਨੂੰ ਭਰੋਸਾ ਦਿੱਤਾ ਹੈ ਕਿ ਇਨ੍ਹਾਂ ਮੁੱਦਿਆਂ ’ਤੇ ਜਲਦੀ ਹੀ ਸਕਾਰਾਤਮਕ ਫ਼ੈਸਲਾ ਲਿਆ ਜਾਵੇਗਾ।

ਮਹਿਲਾ ਅਧਿਆਪਕਾਂ ਦੀ ਸੁਰੱਖਿਆ ਨੂੰ ਲੈ ਕੇ ਫੀਲਡ ਡਿਊਟੀ ਦੌਰਾਨ ਬੀਟ ਪੁਲਿਸ ਕਰਮਚਾਰੀ ਮਹਿਲਾ ਅਧਿਆਪਕਾਂ ਨਾਲ ਮੌਜੂਦ ਰਹਿਣਗੇ। ਇਸ ਤੋਂ ਇਲਾਵਾ ਵਾਰਡ ਕੌਂਸਲਰਾਂ ਨੂੰ ਹਦਾਇਤ ਕੀਤੀ ਜਾਵੇਗੀ ਕਿ ਉਹ ਹਰੇਕ ਅਧਿਆਪਕ ਦੇ ਨਾਲ ਇੱਕ ਸਥਾਨਕ ਸਹਾਇਕ ਪ੍ਰਦਾਨ ਕਰਨ ਤਾਂ ਜੋ ਫੀਲਡ ’ਚ ਕਿਸੇ ਵੀ ਸਮੱਸਿਆ ਤੋਂ ਬਚਿਆ ਜਾ ਸਕੇ। ਐਸੋਸੀਏਸ਼ਨ ਨੇ ਕਿਹਾ ਕਿ ਜਨਗਣਨਾ ਦੇ ਕੰਮ ਨੂੰ ਸਕੂਲ ਡਿਊਟੀਆਂ ਨਾਲ ਜੋੜਨਾ ਅਵਿਵਹਾਰਕ ਹੈ। ਡੀ. ਸੀ. ਨੇ ਭਰੋਸਾ ਦਿੱਤਾ ਕਿ ਇਹ ਮਾਮਲਾ ਤੁਰੰਤ ਸਿੱਖਿਆ ਸਕੱਤਰ ਤੇ ਜਨਗਣਨਾ ਵਿਭਾਗ ਕੋਲ ਚੁੱਕਿਆ ਜਾਵੇਗਾ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!