टॉप न्यूज़

ਭਿਆਨਕ ਗਰਮੀ ਦੇ ਵਿਚਕਾਰ ਸਮੇਂ ਤੋਂ ਪਹਿਲਾਂ ਸਕੂਲਾਂ ਦੀਆਂ ਛੁੱਟੀਆਂ ਦਾ ਐਲਾਨ

ਬਦਲਿਆ ਸ਼ੈਡਿਊਲ

ਭਾਰਤ ਵਿਚ ਇਸ ਸਮੇਂ ਗਰਮੀ ਆਪਣੇ ਚਰਮ ‘ਤੇ ਹੈ ਅਤੇ ਕਈ ਰਾਜਾਂ ਵਿਚ ਹੀਟਵੇਵ ਦਾ ਅਸਰ ਸਾਫ਼ ਦਿਖਾਈ ਦੇ ਰਿਹਾ ਹੈ। ਇਸ ਕਰਕੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਰਾਜ ਸਰਕਾਰਾਂ ਅਤੇ ਸਿੱਖਿਆ ਵਿਭਾਗਾਂ ਨੇ ਸਕੂਲਾਂ ਦੀਆਂ ਛੁੱਟੀਆਂ ਦਾ ਐਲਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਕੁਝ ਰਾਜਾਂ ਵਿਚ ਛੁੱਟੀਆਂ ਪਹਿਲਾਂ ਹੀ ਸ਼ੁਰੂ ਹੋ ਚੁੱਕੀਆਂ ਹਨ, ਜਦਕਿ ਕਈ ਥਾਵਾਂ ‘ਤੇ ਆਉਣ ਵਾਲੇ ਦਿਨਾਂ ਵਿਚ ਸਕੂਲ ਬੰਦ ਹੋਣਗੇ।
ਇਸ ਸਾਲ ਭਿਆਨਕ ਗਰਮੀ ਕਾਰਨ ਸਕੂਲਾਂ ਦੇ ਸਮੇਂ ਵਿਚ ਬਦਲਾਅ ਅਤੇ ਛੁੱਟੀਆਂ ਦਾ ਐਲਾਨ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਵੱਧਦੇ ਤਾਪਮਾਨ ਅਤੇ ਹੀਟਵੇਵ ਨੂੰ ਦੇਖਦੇ ਹੋਏ ਸਰਕਾਰਾਂ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦੇ ਰਹੀਆਂ ਹਨ। ਕਈ ਥਾਵਾਂ ‘ਤੇ ਸਕੂਲ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ ਹਨ ਜਾਂ ਫਿਰ ਸਮਾਂ ਸਵੇਰੇ ਕਰ ਦਿੱਤਾ ਗਿਆ ਹੈ ਤਾਂ ਜੋ ਬੱਚਿਆਂ ਨੂੰ ਲੂ ਅਤੇ ਤਿੱਖੀ ਧੁੱਪ ਤੋਂ ਬਚਾਇਆ ਜਾ ਸਕੇ।
ਰਾਜਧਾਨੀ ਦਿੱਲੀ ਵਿੱਚ ਸਿੱਖਿਆ ਮਹਿਕਮੇ ਨੇ ਐਲਾਨ ਕੀਤਾ ਹੈ ਕਿ ਸਕੂਲਾਂ ਦੀਆਂ ਗਰਮੀ ਦੀਆਂ ਛੁੱਟੀਆਂ 11 ਮਈ ਤੋਂ 30 ਜੂਨ ਤੱਕ ਰਹਿਣਗੀਆਂ। ਲਗਭਗ 50 ਦਿਨਾਂ ਦੀ ਇਸ ਲੰਬੀ ਛੁੱਟੀ ਤੋਂ ਬਾਅਦ 1 ਜੁਲਾਈ ਤੋਂ ਸਕੂਲ ਮੁੜ ਖੁਲਣਗੇ। ਵੱਧਦੇ ਤਾਪਮਾਨ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।
ਪੰਜਾਬ ਵਿਚ ਛੁੱਟੀਆਂ ਦਾ ਸ਼ੈਡਿਊਲ

ਪੰਜਾਬ ਵਿਚ ਵੀ ਗਰਮੀ ਦੇ ਮੌਸਮ ਨੂੰ ਵੇਖਦਿਆਂ ਸਿੱਖਿਆ ਮਹਿਕਮੇ ਵੱਲੋਂ ਜਲਦ ਹੀ ਛੁੱਟੀਆਂ ਦਾ ਐਲਾਨ ਕੀਤਾ ਜਾ ਸਕਦਾ ਹੈ। ਸਕੂਲਾਂ ਦੀਆਂ ਗਰਮੀ ਦੀਆਂ ਛੁੱਟੀਆਂ 18 ਮਈ ਤੋਂ 30 ਜੂਨ ਤੱਕ ਰਹਿਣ ਦੀਆਂ ਸੰਭਾਵਨਾ ਹੈ। ਵੱਧਦੇ ਤਾਪਮਾਨ ਨੂੰ ਦੇਖਦੇ ਹੋਏ ਇਹ ਫੈਸਲਾ ਜਲਦ ਲਿਆ ਜਾਵੇਗਾ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!