ਮਸ਼ਹੂਰ ਪੰਜਾਬੀ ਕਾਰੋਬਾਰੀ ‘ਤੇ ਅੰਨ੍ਹੇਵਾਹ ਫਾਇਰਿੰਗ

ਕੈਨੇਡਾ ਦੇ ਸਰੀ ਸ਼ਹਿਰ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਪੰਜਾਬੀ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਖਬਰ ਨੇ ਕਾਰੋਬਾਰੀਆਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਮ੍ਰਿਤਕ ਦੀ ਪਛਾਣ ਸਤਵੀਰ ਸਿੰਘ ਵਜੋਂ ਹੋਈ ਹੈ। ਇਸ ਕਤਲ ਦੀ ਜ਼ਿੰਮੇਵਾਰੀ ਕੈਨੇਡਾ ਵਿੱਚ ਸਰਗਰਮ ‘ਗੋਦਾਰਾ ਗੈਂਗ’ ਨੇ ਲਈ ਹੈ।
ਜਾਣਕਾਰੀ ਅਨੁਸਾਰ ਸਤਵੀਰ ਸਿੰਘ ਜਦੋਂ ਆਪਣੇ ਦਫ਼ਤਰ ਤੋਂ ਬਾਹਰ ਨਿਕਲ ਕੇ ਆਪਣੀ ਗੱਡੀ ਵਿੱਚ ਬੈਠ ਕੇ ਘਰ ਚੱਲਾ ਸੀ ਤਾਂ ਹਮਲਾਵਰਾਂ ਨੇ ਉਸ ‘ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ, ਜਿਸ ਕਾਰਨ ਸਤਵੀਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਕਤਲ ਦੀ ਜ਼ਿੰਮੇਵਾਰੀ ਗੋਦਾਰਾ ਗੈਂਗ ਨੇ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਲਈ ਹੈ, ਜਿਸ ‘ਚ ਉਨ੍ਹਾਂ ਦਾਅਵਾ ਕੀਤਾ ਹੈ ਕਿ ਸਤਵੀਰ ਉਰਫ਼ ਸੈਮ ਉਨ੍ਹਾਂ ਦੇ ਵਿਰੋਧੀ ਗੈਂਗ ਦੀ ਮਦਦ ਕਰ ਰਿਹਾ ਸੀ ਅਤੇ ਵਾਰ-ਵਾਰ ਚਿਤਾਵਨੀ ਦੇਣ ਦੇ ਬਾਵਜੂਦ ਉਹ ਪਿੱਛੇ ਨਹੀਂ ਹਟਿਆ। ਰਾਇਲ ਕੈਨੇਡੀਅਨ ਮਾਊਂਟਿਡ ਪੁਲਸ (RCMP) ਦੀ ‘ਇੰਟੀਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ’ (IHIT) ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
EDITED BY- HARLEEN KAUR




