
ਪੰਜਾਬ ਦੀ ਸਿਆਸਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੂੰ ਲਗਾਤਾਰ ਕਈ ਵੱਡੇ ਝਟਕੇ ਲੱਗ ਰਹੇ ਹਨ। ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਗਿਆਨ ਸਿੰਘ ਮਾਨ ਨੇ ਭਾਜਪਾ ਵਿੱਚ ਸ਼ਿਰਕਤ ਕੀਤੀ। ਇਸੇ ਤਰ੍ਹਾਂ ਕਈ ਆਗੂ ਪਾਰਟੀ ਦਾ ਸਾਥ ਛੱਡਦੇ ਹੋਏ ਨਜ਼ਰ ਆ ਰਹੇ ਹਨ। ਹੁਣ ਕੋਟ ਈਸੇ ਖਾਂ ਤੋਂ ਆਮ ਆਦਮੀ ਪਰਾਟੀ ਨੂੰ ਝਟਕਾ ਲੱਗਿਆ ਹੈ। ਬਾਬਾ ਲਖਵਿੰਦਰ ਸਿੰਘ ਲੱਖਾ ਸਾਬਕਾ ਬਲਾਕ ਪ੍ਰਧਾਨ ਐਸ.ਸੀ ਵਿੰਗ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।
EDITED BY- HARLEEN KAUR




