
ਪੰਜਾਬ ਦੇ ਸਿਆਸੀ ਗਲਿਆਰਿਆਂ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸ਼੍ਰੋ਼ਮਣੀ ਅਕਾਲੀ ਦਲ ਵੱਲੋਂ ਪ੍ਰੋ. ਵਿਰਸਾ ਸਿੰਘ ਵਲਟੋਹਾ ਨੂੰ ਵੱਡਾ ਜ਼ਿੰਮੇਵਾਰੀ ਸੌਪੀਂ ਗਈ ਹੈ। ਦਰਅਸਲ, ਪ੍ਰੋ. ਵਿਰਸਾ ਸਿੰਘ ਵਲਟੋਹਾ ਪਾਰਟੀ ਦੇ ਜਨਰਲ ਸਕੱਤਰ ਅਤੇ ਕੋਰ ਕਮੇਟੀ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਬੀਤੇ ਦਿਨੀਂ 11 ਮਈ ਸ਼੍ਰੋ਼ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜ਼ਿਲ੍ਹਾ ਤਰਨਤਾਰਨ ਤੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਅਤੇ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ.ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਹਲਕਾ ਖੇਮਕਰਨ ਤੋਂ ਵਿਧਾਇਕ ਰਹਿ ਚੁੱਕੇ ਹਨ, ਜ਼ਿਲ੍ਹਾ ਤਰਨਤਾਰਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ।
EDITED BY- HARLEEN KAUR



