टॉप न्यूज़

ਮਾਂ ਦੀ ਕਰਤੂਤ ਦਾ ਨਾਬਾਲਗ ਧੀ ਨੇ ਖੋਲ੍ਹਿਆ ਰਾਜ

ਸੁਣਕੇ ਪੁਲਿਸ ਵੀ ਰਹਿ ਗਈ ਹੈਰਾਨ

ਪਠਾਨਕੋਟ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨਾਬਾਲਗ ਲੜਕੀ ਨੇ ਆਪਣੀ ਮਾਂ ਅਤੇ ਇੱਕ ਵਿਅਕਤੀ ‘ਤੇ ਗੰਭੀਰ ਦੋਸ਼ ਲਗਾਏ ਹਨ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿੱਚ ਚਰਚਾ ਦਾ ਮਾਹੌਲ ਬਣ ਗਿਆ ਹੈ। ਪੁਲਿਸ ਨੇ ਨਾਬਾਲਗਾ ਦੀ ਸ਼ਿਕਾਇਤ ਦੇ ਆਧਾਰ ‘ਤੇ ਥਾਣਾ ਡਿਵੀਜ਼ਨ ਨੰਬਰ 1 ਵਿੱਚ ਦੋ ਲੋਕਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਵੱਲੋਂ ਦਰਜ ਕੀਤੀ ਗਈ ਐੱਫਆਈਆਰ ਮੁਤਾਬਕ 12ਵੀਂ ਜਮਾਤ ਵਿੱਚ ਪੜ੍ਹਦੀ ਇੱਕ ਨਾਬਾਲਗ ਵਿਦਿਆਰਥਣ ਨੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਉਸਦੇ ਪਿਤਾ ਮਾਨਸਿਕ ਤੌਰ ‘ਤੇ ਬਿਮਾਰ ਹਨ। ਲੜਕੀ ਨੇ ਦੋਸ਼ ਲਗਾਇਆ ਕਿ ਇਸ ਸਥਿਤੀ ਦਾ ਫਾਇਦਾ ਚੁੱਕਦਿਆਂ ਉਸਦੀ ਮਾਂ ਦੇ ਪਿਛਲੇ ਕਈ ਸਾਲਾਂ ਤੋਂ ਇੱਕ ਵਿਅਕਤੀ ਨਾਲ ਨਾਜਾਇਜ਼ ਸੰਬੰਧ ਸਨ।
ਸ਼ਿਕਾਇਤ ਵਿੱਚ ਲੜਕੀ ਨੇ ਦੱਸਿਆ ਕਿ ਸਾਲ 2023 ਦੌਰਾਨ ਉਸ ਵਿਅਕਤੀ ਨੇ ਉਸਦੀ ਮਾਂ ਨੂੰ ਕਿਹਾ ਕਿ ਜੇ ਉਹ ਭਵਿੱਖ ਵਿੱਚ ਵੀ ਉਸਦੇ ਨਾਲ ਸੰਬੰਧ ਬਣਾਈ ਰੱਖਣਾ ਚਾਹੁੰਦੀ ਹੈ ਤਾਂ ਆਪਣੀ ਧੀ ਨੂੰ ਵੀ ਉਸਦੇ ਕੋਲ ਲੈ ਕੇ ਆਵੇ।  ਨਾਬਾਲਗਾ ਦੇ ਦੋਸ਼ਾਂ ਮੁਤਾਬਕ ਇਸ ਤੋਂ ਬਾਅਦ ਉਸਦੀ ਮਾਂ ਉਸਨੂੰ ਵੀ ਆਪਣੇ ਨਾਲ ਉਸ ਵਿਅਕਤੀ ਕੋਲ ਲੈ ਜਾਣ ਲੱਗ ਪਈ।
ਲੜਕੀ ਨੇ ਇਹ ਵੀ ਦੱਸਿਆ ਕਿ ਉਹ ਵਿਅਕਤੀ ਅਕਸਰ ਗੱਡੀ ਲੈ ਕੇ ਉਨ੍ਹਾਂ ਦੇ ਘਰ ਆਉਂਦਾ ਸੀ ਅਤੇ ਉਸਦੀ ਮਾਂ ਦੇ ਨਾਲ ਮਿਲ ਕੇ ਉਸਨੂੰ ਗੱਡੀ ਵਿੱਚ ਬਿਠਾ ਕੇ ਲੈ ਜਾਂਦਾ ਸੀ।  ਨਾਬਾਲਗਾ ਨੇ ਦੋਸ਼ ਲਗਾਇਆ ਕਿ ਗੱਡੀ ਵਿੱਚ ਉਸਦੇ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਜਾਂਦੀਆਂ ਸਨ ਅਤੇ ਉਸਦੇ ਸਾਹਮਣੇ ਹੀ ਉਸਦੀ ਮਾਂ ਨਾਲ ਗਲਤ ਕੰਮ ਕੀਤੇ ਜਾਂਦੇ ਸਨ।
ਸ਼ਿਕਾਇਤ ਅਨੁਸਾਰ ਜਦੋਂ ਵੀ ਉਹ ਇਸ ਤਰ੍ਹਾਂ ਦੀਆਂ ਹਰਕਤਾਂ ਦਾ ਵਿਰੋਧ ਕਰਦੀ ਸੀ ਤਾਂ ਉਸ ਨਾਲ ਕੁੱਟਮਾਰ ਕੀਤੀ ਜਾਂਦੀ ਸੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਸਨ। ਲੜਕੀ ਨੇ ਦੋਸ਼ ਲਗਾਇਆ ਕਿ ਉਹ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਮਾਨਸਿਕ ਅਤੇ ਸ਼ਰੀਰਿਕ ਸ਼ੋਸ਼ਣ ਦਾ ਸ਼ਿਕਾਰ ਹੋ ਰਹੀ ਸੀ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋ ਲੋਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਨਾਬਾਲਗਾ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇੱਕ ਵਾਰ ਫਿਰ ਸਮਾਜ ਵਿੱਚ ਨਾਬਾਲਗ ਬੱਚਿਆਂ ਦੀ ਸੁਰੱਖਿਆ ਅਤੇ ਪਰਿਵਾਰਕ ਮਾਹੌਲ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਗਏ ਹਨ। ਪੁਲਿਸ ਵੱਲੋਂ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਨਾਲ ਜੁੜੇ ਹੋਰ ਖੁਲਾਸੇ ਸਾਹਮਣੇ ਆ ਸਕਦੇ ਹਨ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!