टॉप न्यूज़

ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਪੁਲਿਸ ਤੇ ਕਿਸਾਨ ਆਹਮੋ-ਸਾਹਮਣੇ

ਕਿਸਾਨਾਂ ਨੇ ਤੋੜੇ ਬੇਰੀਕੇਡ

ਚੰਡੀਗੜ੍ਹ ਵਿੱਚ ਕਿਸਾਨ ਅਤੇ ਪੁਲਿਸ ਆਹਮੋ ਸਾਹਮਣੇ ਹੋ ਗਏ ਹਨ। ਕਿਸਾਨਾਂ ਵੱਲੋਂ ਬੇਰੀਕੇਡਿੰਗ ਦੀ ਇੱਕ ਲੇਅਰ ਤੋੜ ਕੇ ਲਗਾਤਾਰ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਵੀ ਕਿਸਾਨਾਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਕਿਸਾਨਾਂ ‘ਤੇ ਹੰਝੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ। ਮਾਹੌਲ ਪੂਰਾ ਤਣਾਅਪੂਰਨ ਬਣ ਗਿਆ ਹੈ।
ਜਦੋਂ ਕਿਸਾਨਾਂ ਨੇ ਚੰਡੀਗੜ੍ਹ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਉੱਤੇ ਲਾਠੀ ਚਾਰਜ ਕਰ ਦਿੱਤਾ। ਦੱਸ ਦਈਏ ਕਿ ਪੰਜਾਬ ਦੇ ਕਿਸਾਨ ਪਾਣੀਆਂ ਦੇ ਮੁੱਦੇ ‘ਤੇ ਆਪਣਾ ਰੋਸ ਪ੍ਰਦਰਸ਼ਨ ਕਰਨ ਲਈ ਚੰਡੀਗੜ੍ਹ ਜਾ ਰਹੇ ਸਨ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!