टॉप न्यूज़
ਵਿਦੇਸ਼ ਜਾਣ ਤੋਂ ਰੋਕਣ ‘ਤੇ ਧੀ ਨੇ ਪਿਤਾ ਨੂੰ ਮਾਰੀ ਗੋਲੀ

ਆਸਟਰੇਲੀਆ ਜਾਣ ਪਿੱਛੇ ਕੁੜੀ ਵੱਲੋਂ ਪਿਓ ਨੂੰ ਗੋਲੀ ਮਾਰਨ ਦੇ ਮਾਮਲੇ ਨਵਾਂ ਮੋੜ ਸਾਹਮਣੇ ਆਇਆ ਹੈ। ਇਸ ਦੀ ਸੱਚਾਈ ਹੋਰ ਹੀ ਦੱਸੀ ਜਾ ਰਹੀ ਹੈ। ਪਰਵਾਰਿਕ ਮੈਂਬਰਾਂ ਨੇ ਲੜਕੀ ਨੂੰ ਮਾਨਸਿਕ ਤੌਰ ਦੇ ਉੱਤੇ ਠੀਕ ਨਾ ਹੋਣ ਦਾ ਹਵਾਲਾ ਦਿੱਤਾ ਹੈ। ਦੱਸ ਦੇਈਏ ਕਿ ਬੀਤੇ ਕੱਲ੍ਹ ਲੜਕੀ ਵੱਲੋਂ ਆਪਣੇ ਹੀ ਪਿਤਾ ਨੂੰ ਲਾਈਸੈਂਸੀ ਹਥਿਆਰ ਨਾਲ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਸੀ।
ਗੋਲੀ ਲੱਗਣ ਤੋਂ ਬਾਅਦ ਲੜਕੀ ਦਾ ਪਿਤਾ ਗੰਭੀਰ ਜ਼ਖਮੀ ਹੋ ਗਿਆ ਸੀ ਅਤੇ ਹਸਪਤਾਲ ਵਿੱਚ ਜੇਰੇ ਇਲਾਜ ਹੈ। ਥਾਣਾ ਖਿਲਚਿਆਂ ਦੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਲੜਕੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕਰਨ ਤੋਂ ਬਾਅਦ ਲੜਕੀ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।




