ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪੰਜਾਬ ਦੇ ਜਨਗਣਨਾ ਡਾਇਰੈਕਟਰ ਨੂੰ ਨੋਟਿਸ

ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (NCSC) ਨੇ ਪੰਜਾਬ ਵਿੱਚ ਚੱਲ ਰਹੀ ਜਨਗਣਨਾ ਪ੍ਰਕਿਰਿਆ ਦੌਰਾਨ ਵਾਲਮੀਕਿ ਭਾਈਚਾਰੇ ਸਬੰਧ ਕਥਿਤ ਤੌਰ ‘ਤੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੇ ਜਾਣ ਦਾ ਸਖ਼ਤ ਨੋਟਿਸ ਲਿਆ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕਮਿਸ਼ਨ ਨੇ ਜਨਗਣਨਾ ਸੰਚਾਲਨ ਡਾਇਰੈਕਟੋਰੇਟ (ਪੰਜਾਬ) ਦੇ ਨਿਰਦੇਸ਼ਕ ਅਤੇ ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਨੋਟਿਸ ਜਾਰੀ ਕੀਤਾ ਹੈ।
ਦਰਅਸਲ ‘ਚ ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਣਾ ਨੂੰ ਇਕ ਸ਼ਿਕਾਇਤ ਸੌਂਪੀ ਸੀ। ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਜਨਗਣਨਾ ਦੌਰਾਨ ਵਾਲਮੀਕਿ ਭਾਈਚਾਰੇ ਲਈ ਵਰਤੀ ਗਈ ਸ਼ਬਦਾਵਲੀ ਕਾਰਨ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕਮਿਸ਼ਨ ਨੇ ਇਨ੍ਹਾਂ ਅਧਿਕਾਰੀਆਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਕੀਤੀ ਗਈ ਕਾਰਵਾਈ ਦੀ ਵਿਸਥਾਰਪੂਰਵਕ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਨਾਲ ਹੀ ਇਹ ਵੀ ਸਪਸ਼ਟ ਕਰਨ ਲਈ ਕਿਹਾ ਗਿਆ ਹੈ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੀ ਭਾਸ਼ਾ ਦੇ ਇਸਤੇਮਾਲ ਨੂੰ ਰੋਕਣ ਲਈ ਕੀ ਕਦਮ ਚੁੱਕੇ ਜਾਣਗੇ।
EDITED BY- HARLEEN KAUR




