
CM Bhagwant Mann ਨੇ ਪੰਜਾਬ ਦੀ ਖੇਡ ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਵਾਗਤ ਕੀਤਾ ਹੈ। CM ਨੇ ਕਿਹਾ ਕਿ ਖੇਡ ਮੈਦਾਨਾਂ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਨੌਜਵਾਨਾਂ ਦਾ ਸਾਥ ‘ਰੰਗਲਾ ਪੰਜਾਬ’ ਦੀ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਵੇਗਾ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਸੰਦੀਪ ਲੁਧੜ ਦੇ ਤਜ਼ਰਬੇ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਵੱਡੀ ਮਦਦ ਮਿਲੇਗੀ। ਮੁੱਖ ਮੰਤਰੀ ਨੇ ਪੰਜਾਬ ਦੀ ਜਵਾਨੀ ਅਤੇ ਖੇਡਾਂ ਨੂੰ ਹੋਰ ਉੱਚਾਈਆਂ ਤੱਕ ਲੈ ਜਾਣ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਅਪੀਲ ਵੀ ਕੀਤੀ।




