टॉप न्यूज़

ਪੰਜਾਬ ਤੋਂ ਵੱਡੀ ਖਬਰ

ਪਾਵਰਕਾਮ ਦੇ ਸਾਬਕਾ CMD ਗ੍ਰਿਫ਼ਤਾਰ

ਲੁਧਿਆਣਾ ਵਿੱਚ ਵਿਜੀਲੈਂਸ ਬਿਊਰੋ ਨੇ ਕਰੋੜਾਂ ਰੁਪਏ ਦੇ ਕਥਿਤ ਘੁਟਾਲੇ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਸਾਬਕਾ CMD ਕੇਡੀ ਚੌਧਰੀ, ਤਤਕਾਲੀ SDO ਸੰਜੀਵ ਪ੍ਰਭਾਕਰ ਅਤੇ ਲੁਧਿਆਣਾ ਦੇ ਬਿਲਡਰ ਅਮਿਤ ਗਰਗ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਵਿਜੀਲੈਂਸ ਜਾਂਚ ਵਿੱਚ ਇਹ ਖੁਲਾਸਾ ਹੋਇਆ ਹੈ ਕਿ ਤਿੰਨਾਂ ਨੇ ਕਥਿਤ ਤੌਰ ‘ਤੇ ਮਿਲੀਭੁਗਤ ਕੀਤੀ ਅਤੇ ਸਰਕਾਰੀ ਨਿਯਮਾਂ ਦੀ ਅਣਦੇਖੀ ਕਰਦਿਆਂ, 10 ਕਰੋੜ ਰੁਪਏ ਦੇ ਸਰਕਾਰੀ ਫੰਡਾਂ ਦੀ ਵਰਤੋਂ ਕਰਕੇ ਨਿੱਜੀ ਹਾਊਸਿੰਗ ਕਲੋਨੀ ‘ਬਸੰਤ ਸਿਟੀ’ ਵਿੱਚ 66 KV ਸਬ-ਸਟੇਸ਼ਨ ਲਗਵਾਇਆ।

ਆਰਥਿਕ ਅਪਰਾਧ ਸ਼ਾਖਾ ਦੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਸਰਕਾਰੀ ਫੰਡਾਂ ਦੀ ਵਰਤੋਂ ਸਰਕਾਰੀ ਨਿਯਮਾਂ ਅਤੇ ਪ੍ਰਕਿਰਿਆਵਾਂ ਨੂੰ ਨਜ਼ਰਅੰਦਾਜ਼ ਕਰਦੇ ਹੋਏ ਇੱਕ ਨਿੱਜੀ ਕਲੋਨੀ ਨੂੰ ਲਾਭ ਪਹੁੰਚਾਉਣ ਲਈ ਕੀਤੀ ਗਈ ਸੀ। ਇਸ ਮਾਮਲੇ ਨੂੰ ਗੰਭੀਰ ਵਿੱਤੀ ਬੇਨਿਯਮੀਆਂ ਮੰਨਦੇ ਹੋਏ, ਵਿਜੀਲੈਂਸ ਵਿਭਾਗ ਨੇ ਕਾਰਵਾਈ ਕੀਤੀ ਹੈ। ਦੋਸ਼ੀਆਂ ਤੋਂ ਇਸ ਸਮੇਂ ਪੁੱਛਗਿੱਛ ਕੀਤੀ ਜਾ ਰਹੀ ਹੈ, ਅਤੇ ਮਾਮਲੇ ਵਿੱਚ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!