
ਪੰਜਾਬ ਤੋਂ ਵੱਡੀ ਖ਼ਬਰਾ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਬੁਢਲਾਡਾ ਵਿੱਚ ਸੀਪੀਆਈ ਦੇ ਕੌਮੀ ਨੇਤਾ ਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਦੀ ਕਾਰ ‘ਤੇ ਹਮਲਾ ਹੋਣ ਦੀ ਖ਼ਬਰ ਹੈ। ਉਨ੍ਹਾਂ ਦੀ ਕਾਰ ‘ਤੇ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ਤੋੜ ਦਿੱਤੇ।
ਇਹ ਘਟਨਾ ਉਸ ਵੇਲੇ ਵਾਪਰੀ, ਜਦੋਂ ਸਾਬਕਾ ਵਿਧਾਇਕ ਅਰਸ਼ੀ ਆਪਣੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਨਾਲ ਚੋਣ ਪ੍ਰਚਾਰ ਲਈ ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ ਦੌਰਾ ਕਰ ਰਹੇ ਸਨ। ਇਸ ਦੌਰਾਨ ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ ਨੂੰ ਘੇਰ ਲਿਆ ਅਤੇ ਪੱਥਰਬਾਜ਼ੀ ਕਰਦੇ ਹੋਏ ਕਾਰ ਦੇ ਸ਼ੀਸ਼ੇ ਤੋੜ ਦਿੱਤੇ। ਅਰਸ਼ੀ ਇਸ ਹਮਲੇ ਦੌਰਾਨ ਵਾਲ-ਵਾਲ ਬਚ ਗਏ ਅਤੇ ਉਨ੍ਹਾਂ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ।
ਉੱਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਦੀਆਂ ਟੀਮਾਂ ਨੇ ਸੀਸੀਟੀਵੀ ਖੰਗਾਲਦਿਆਂ ਹੋਇਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਸੀਸੀਟੀਵੀ ਫੁਟੇਜ ਆਪਣੇ ਕਬਜੇ ਵਿੱਚ ਲੈ ਲਈ ਹੈ ਤਾਂ ਕਿ ਅਣਪਛਾਤੇ ਹਮਲਾਵਰਾਂ ਦੀ ਜਾਂਚ ਕੀਤੀ ਜਾ ਸਕੇ।
EDITED BY- HARLEEN KAUR




